ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 17ਵੇਂ ਦਿਨ ’ਚ ਦਾਖਲ ਲੋਕ ਵੱਡੀ ਗਿਣਤੀ ’ਚ ਹੋਏ ਸ਼ਾਮਿਲ
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਜਿਸ ’ਚ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਬੋਲ-ਬਾਲਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਨਿੱਤ ਰੋਜ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਪਰ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਸਿਰਫ ਤਮਾਸ਼ਾ ਦੇਖ ਰਹੇ ਹਨ।
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਜਿਸ ’ਚ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਬੋਲ-ਬਾਲਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਨਿੱਤ ਰੋਜ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਪਰ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਸਿਰਫ ਤਮਾਸ਼ਾ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਬੁਲਾਰਿਆਂ ਨੇ ਪਿਛਲੇ ਦਿਨੀਂ ਪੁਲਿਸ ਵਲੋਂ ਦਲਜੀਤ ਸਿੰਘ ਭੰਮੇ ਕਲਾਂ ਦੀ ਮ੍ਰਿਤਕ ਦੇਹ ਜਬਰੀ ਕਬਜੇ ’ਚ ਲੈਣ ਦੀ ਵੀ ਨਿੰਦਾ ਕੀਤੀ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਨੌਜਵਾਨ ਆਗੂ ਭਾਨਾ ਸਿੱਧੂ, ਅਕਾਲੀ ਦਲ (ਵਾਰਿਸ ਪੰਜਾਬ ਦੇ) ਪ੍ਰਧਾਨ ਤਰਸੇਮ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਕਾ. ਹਰਦੇਵ ਸਿੰਘ ਅਰਸ਼ੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਲਿਬਰੇਸ਼ਨ ਦੇ ਸੁਖਦਰਸ਼ਨ ਸਿੰਘ ਨੱਤ, ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਮੁਸਲਿਮ ਫਰੰਟ ਦੇ ਹੰਸ ਰਾਜ ਮੋਫ਼ਰ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਬੋਘ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ ਤੇ ਮਹਿੰਦਰ ਸਿੰਘ ਭੈਣੀਬਾਘਾ, ਬਹੁਜਨ ਸਮਾਜ ਪਾਰਟੀ ਦੇ ਕੁਲਦੀਪ ਸਿੰਘ ਸਰਦੂਲਗੜ੍ਹ, ਚਮਕੌਰ ਸਿੰਘ ਸਿੱਧੂ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜਾਦ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਕਾ. ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਨਰਿੰਦਰ ਕੌਰ ਬੁਰਜ ਹਮੀਰਾ, ਭਗਵੰਤ ਸਿੰਘ ਸਮਾਓਂ, ਹਰਿੰਦਰ ਭਾਰਦਵਾਜ, ਜਸਵੀਰ ਕੌਰ ਨੱਤ, ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਮਨਦੀਪ ਸਿੰਘ ਗੋਰਾ ਆਦਿ ਸਨ।