ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਬਠਿੰਡਾ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਐੱਮ. ਜੀ.
ਪ
ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਦੌਰਾਨ ਜੇਤੂਆਂ ਨੂੰ ਇਨਾਮ ਵੰਡੇ ਜਾਣ ਦਾ ਦ੍ਰਿਸ਼। ਤਸਵੀਰ: ਲਵਲੀ
30-10-2026
ਬਠਿੰਡਾ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਐੱਮ.ਜੀ.ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਕਰਵਾਏ ਗਏ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਰਾਜੀਵ ਸ਼ਰਮਾ, ਪ੍ਰਿੰਸੀਪਲ ਐਮ.ਜੀ.ਡੀ.ਏ.ਵੀ. ਕਾਲਜ ਬਠਿੰਡਾ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਰਾਜੀਵ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਾਸ਼ਾ ਵਿਭਾਗ ਦੇ ਵਿਦਿਆਰਥੀਆਂ ਨੂੰ ਸੇਧ ਦੇਣ ਵਾਲੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ, ਬਠਿੰਡਾ ਕੀਰਤੀ ਕਿਰਪਾਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਭਾਸ਼ਾ ਵਿਭਾਗ ਦਾ ਮੂਲ ਮੰਤਵ ਵਿਦਿਆਰਥੀਆਂ ਨੂੰ ਰੂਹ ਤੋਂ ਸਾਹਿਤ ਨਾਲ ਜੋੜਨਾ ਹੈ। ਸਾਹਿਤ ਸਿਰਜਣ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਕਵੀ ਅਮਰਜੀਤ ਜੀਤ, ਸਹਾਇਕ ਪ੍ਰੋਫੈਸਰ ਜਸਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਗੁਰਮਿੰਦਰਜੀਤ ਕੌਰ ਅਤੇ ਕਹਾਣੀਕਾਰ ਹਰਦੀਪ ਸਿੰਘ ਮੌਜੂਦ ਸਨ। ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਸਾਹਿਤਕਾਰ ਡਾ. ਪ੍ਰਦੀਪ ਕੌੜਾ, ਕਵੀ ਕੁਲਦੀਪ ਬੰਗੀ, ਅਤੇ ਡੀ.ਏ.ਵੀ. ਕਾਲਜ ਦੇ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ ਲਖਵੀਰ ਸਿੰਘ ਨੇ ਕੀਤੀ। ਇਸ ਮੌਕੇ ਲੇਖ ਰਚਨਾ ਮੁਕਾਬਲੇ ਵਿਚ ਪਹਿਲਾ ਸਥਾਨ ਜਾਨਵੀਰ ਕੌਰ, ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ, ਦੂਜਾ ਸਥਾਨ ਜਸਲੀਨ ਕੌਰ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ, ਤੀਜਾ ਸਥਾਨ ਲੱਛਮੀ ਸਰਕਾਰੀ ਸੀਨੀ.ਸੈਕੰ. ਸਕੂਲ, ਮਾਈਸਰਖਾਨਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ’ਚ ਪਹਿਲਾ ਸਥਾਨ ਸੁਮਨਦੀਪ ਕੌਰ ਸਰਕਾਰੀ ਸਕੂਲ ਰਾਜਗੜ੍ਹ, ਦੂਜਾ ਸਥਾਨ ਤਕਦੀਰ ਕੌਰ ਸਰਕਾਰੀ ਕੰਨਿਆ ਸਕੂਲ ਮਾਲ ਰੋਡ, ਬਠਿੰਡਾ ਅਤੇ ਤੀਜਾ ਸਥਾਨ ਮਹਿਰੀਨ ਕੌਰ ਮਾਊਂਟ ਲਿਟਰਾ ਜੀ ਸਕੂਲ, ਬਠਿੰਡਾ ਨੇ ਹਾਸਿਲ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਬਰਿੰਦਰਜੀਤ ਕੌਰ ਸਰਕਾਰੀ ਕੰਨਿਆ ਸਕੂਲ ਮੰਡੀ ਕਲਾਂ, ਦੂਜਾ ਸਥਾਨ ਮਹਿਕਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਰਾਜਗੜ੍ਹ ਅਤੇ ਤੀਜਾ ਸਥਾਨ ਹਰਮਨਪ੍ਰੀਤ ਕੌਰ ਮੈਰੀਟੋਰੀਅਸ ਸਕੂਲ, ਬਠਿੰਡਾ ਨੇ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਕੀਰਤ ਸਿੰਘ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਦੂਜਾ ਸਥਾਨ ਮਿਲਾਪ ਸਿੰਘ ਦੇਸਰਾਜ ਸਰਕਾਰੀ ਸੀਨੀ.ਸੈਕੰ. ਸਕੂਲ ਬਠਿੰਡਾ ਅਤੇ ਤੀਜਾ ਸਥਾਨ ਧਵਲੇਸ਼ਵਰਬੀਰ ਸਿੰਘ ਜ਼ੇਵੀਅਰ ਵਰਲਡ ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਦੌਰਾਨ ਸਿੱਖਿਆ ਵਿਭਾਗ ਤੋਂ ਅਧਿਆਪਕ ਹਰਸਿਮਰਨ ਸਿੰਘ, ਗੁਰਭਿੰਦਰ ਸਿੰਘ, ਅਜੈ ਕੁਮਾਰ, ਕਿਰਨਦੀਪ ਕੌਰ ਗਿੱਲ, ਰਾਜਵੀਰ ਕੌਰ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।