ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਹੱਕ ਦਿਵਾਉਣਾ ਸਰਕਾਰ ਦੀ ਤਰਜੀਹ-ਕੋਟਫੱਤਾ
ਬੱਲੂਆਣਾ, 29 ਅਕਤੂਬਰ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਦਿਉਣ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਹੱਕਾਂ ਪ੍ਰਤੀ ਵਧੇਰੇ ਸੁਰੱਖਿਆ ਪ੍ਰਦਾਨ ਕਰਨਾ ਹੈ।
ਅਜੀਤ ਡੈਸਕ
30-10-2026