01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਨੂ ਮਾਂਕੜ ਟਰਾਫ਼ੀ ਜੇਤੂ ਟੀਮ ਦਾ ਹਿੱਸਾ ਬਣੇ ਬਠਿੰਡਾ ਦੇ ਦੋ ਖਿਡਾਰੀਆਂ ਦਾ ਮੇਅਰ ਵਲੋਂ ਸਨਮਾਨ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਵਲੋਂ 13 ਸਾਲਾਂ ਬਾਅਦ ਵੱਕਾਰੀ ਵਿਨੂ ਮਾਂਕੜ ਟਰਾਫ਼ੀ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਬਠਿੰਡਾ ਦੇ ਦੋ ਕ੍ਰਿਕਟਰਾਂ ਤਨਮੈ ਧਰਨੀ ਅਤੇ ਲਕਸ਼ ਕਾਂਸਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੋਵਾਂ ਖਿਡਾਰੀਆਂ ਨੂੰ ਸ਼ਾਲ ਭੇਟ ਕਰਕੇ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਹੈ।

ਪੰਜਾਬ ਦੀ ਚੈਂਪੀਅਨ ਟੀਮ ਦਾ ਹਿੱਸਾ ਬਣਨ ਵਾਲੇ ਬਠਿੰਡਾ ਦੇ ਕ੍ਰਿਕਟਰਾਂ ਦਾ ਸਨਮਾਨ ਕਰਦੇ ਹੋਏ ਮੇਅਰ ਪਦਮਜੀਤ ਮਹਿਤਾ। ਅਜੀਤ ਤਸਵੀਰ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਵਲੋਂ 13 ਸਾਲਾਂ ਬਾਅਦ ਵੱਕਾਰੀ ਵਿਨੂ ਮਾਂਕੜ ਟਰਾਫ਼ੀ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਬਠਿੰਡਾ ਦੇ ਦੋ ਕ੍ਰਿਕਟਰਾਂ ਤਨਮੈ ਧਰਨੀ ਅਤੇ ਲਕਸ਼ ਕਾਂਸਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੋਵਾਂ ਖਿਡਾਰੀਆਂ ਨੂੰ ਸ਼ਾਲ ਭੇਟ ਕਰਕੇ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਹੈ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦੀ ਜੇਤੂ ਅੰਡਰ-19 ਟੀਮ ਦਾ ਹਿੱਸਾ ਬਣ ਕੇ ਤਨਮੈ ਧਰਨੀ ਅਤੇ ਲਕਸ਼ ਕਾਂਸਲ ਨੇ ਬਠਿੰਡਾ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਕੌਮੀ ਪੱਧਰ ‘ਤੇ ਅਜਿਹੀਆਂ ਪ੍ਰਾਪਤੀਆਂ ਹਾਸਲ ਕਰਨ ਵਾਲੇ ਨੌਜਵਾਨ ਹੋਰਨਾਂ ਖਿਡਾਰੀਆਂ ਲਈ ਵੀ ਪ੍ਰੇਰਨਾਸਰੋਤ ਬਣਦੇ ਹਨ। ਉਨ੍ਹਾਂ ਦੋਵਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਕਾਮਨਾ ਕੀਤੀ। ਇਸ ਇਤਿਹਾਸਕ ਜਿੱਤ ‘ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਵੀ ਟੀਮ ਦੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪੰਜਾਬ ਕ੍ਰਿਕਟ ਲਈ ਮਾਣਮੱਤੀ ਪ੍ਰਾਪਤੀ ਹੈ।
ਪਿਛਲੀ ਖ਼ਬਰ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਬਠਿੰਡਾ ਨੇ ਅੰਤਰ-ਕਾਲਜ ਕ੍ਰਿਕਟ ਮੁਕਾਬਲੇ ’ਚ ਜਿੱਤਿਆ ਕਾਂਸੀ ਤਗਮਾ ਅਗਲੀ ਖ਼ਬਰ ਪ੍ਰੋ. ਬਲਜਿੰਦਰ ਕੌਰ ਨੂੰ ਤੀਜੀ ਵਾਰ ਉਮੀਦਵਾਰ ਐਲਾਨਣ ’ਤੇ ‘ਆਪ’ ਵਰਕਰਾਂ ਨੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।