ਟਿਕਟ ਮਿਲਣ ’ਤੇ ਵਿਧਾਇਕਾ ਬਲਜਿੰਦਰ ਕੌਰ ਨੂੰ ਦਿੱਤੀ ਵਧਾਈ
ਤਲਵੰਡੀ ਸਾਬੋ, 31 ਅਕਤੂਬਰ (ਰਣਜੀਤ ਸਿੰਘ ਰਾਜੂ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੂੰ ਫਿਰ ਤੋਂ ਪਾਰਟੀ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਬਣਾਏ ਜਾਣ ’ਤੇ ਸਮੁੱਚੇ ਹਲਕੇ ਦੀਆਂ ‘ਆਪ’ ਸਫਾਂ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ । ਇਸੇ ਦੌਰਾਨ ਮਾਰਕਿਟ ਕਮੇਟੀ ਰਾਮਾਂ ਮੰਡੀ ਦੇ ਚੇਅਰਪਰਸਨ ਗੁਰਪ੍ਰੀਤ ਕੌਰ ਸਮੇਤ ਮਹਿਲਾ ਵਿੰਗ ਦੀਆਂ ਆਗੂਆਂ ਨੇ ਵਿਧਾਇਕਾ ਬਲਜਿੰਦਰ ਕੌਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮਠਿਆਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ।
ਅਜੀਤ ਡੈਸਕ
01-11-2026