01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਤਾ ਸੁੰਦਰੀ ਕਾਲਜ ’ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਮਿੰਨੀ ਮੈਰਾਥਨ ਕਰਵਾਈ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਐਨ. ਐੱਸ.

‘ਮਿੰਨੀ ਮੈਰਾਥਨ’ ਦੇ ਜੇਤੂ ਨੂੰ ਸਨਮਾਨਿਤ ਕਰਨ ਸਮੇਂ ਕਾਲਜ ਮੈਨੇਜਮੈਂਟ ਤੇ ਸਟਾਫ਼। ਅਜੀਤ ਤਸਵੀਰ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕਾਲਜ ਦੀ ਮੈਨੇਜਮੈਂਟ ਦੀ ਰਹਿਨੁਮਾਈ ਹੇਠ ‘ਮਿੰਨੀ ਮੈਰਾਥਨ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਖੇਡਾਂ, ਨਾ ਸਿਰਫ਼ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਮਜ਼ਬੂਤੀ ਲਈ ਜ਼ਰੂਰੀ ਹਨ, ਸਗੋਂ ਇਹ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਸਕਾਰਾਤਮਿਕ ਸੋਚ ਦਾ ਵਿਕਾਸ ਵੀ ਕਰਦੀਆਂ ਹਨ। ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਸੰਸਥਾ ਦੇ ਪ੍ਰਿੰਸੀਪਲ ਕਮ-ਪ੍ਰੋਗਰਾਮ ਅਫ਼ਸਰ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਇਸ ‘ਮਿੰਨੀ ਮੈਰਾਥਨ’ ਦਾ ਉਦੇਸ਼ ਵਿਦਿਆਰਥੀਆਂ ਅਤੇ ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਲੰਟੀਅਰਜ਼ ਨੂੰ ਸੰਸਥਾ ਦੀ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ ਅਤੇ ਪ੍ਰੋਗਰਾਮ ਅਫ਼ਸਰਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਨਾਅਰਿਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਤ ਵਿਚ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਦੀ ਰੈਲੀ ਕੱਢੀ ਗਈ। ਇਸ ਮੌਕੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਵੀਰਇੰਦਰ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ. ਜਤਿੰਦਰ ਕੌਰ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ. ਰਮਨਪ੍ਰੀਤ ਕੌਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਰਹੇ।
ਪਿਛਲੀ ਖ਼ਬਰ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲੱਗੇ ਅਗਲੀ ਖ਼ਬਰ ਭੱਲਾ ਨਿਵਾਸ ਵਿਖੇ ਇਕੱਠ ਨੇ ਚੇਅਰਮੈਨ ਭੱਲਾ ਦਾ ਕੱਦ ਉੱਚਾ ਕੀਤਾ ਚੇਅਰਮੈਨ ਭੱਲਾ ਦੇ ਘਰ ਚੜ੍ਹਾਇਆ 100 ਫੁੱਟ ਉੱਚਾ ਗੁਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।