01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਹਿਕਾਰੀ ਸਭਾਵਾਂ ਦੀ ਨਵੀਂ ਨੀਤੀ ਕਿਸਾਨਾਂ ’ਤੇ ਪੈ ਸਕਦੀ ਹੈ ਭਾਰੂ- ਕੋਟਸ਼ਮੀਰ

ਕੋਟਫੱਤਾ, 31 ਅਕਤੂਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਸਹਿਕਾਰੀ ਸਭਾਵਾਂ ਦੀ ਨਵੀਂ ਕਿਸਾਨ ਕ੍ਰੈਡਿਟ ਕਾਰਡ ਨੀਤੀ ’ਤੇ ਬੋਲਦਿਆਂ ਕਿਹਾ ਕਿ ਇਸ ਨੀਤੀ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ‘ਚ ਵਾਧੇ, ਮਹਿੰਗੀਆਂ ਖੇਤੀ ਵਸਤਾਂ ਤੇ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।

ਅਜੀਤ ਡੈਸਕ 01-11-2026
ਕੋਟਫੱਤਾ, 31 ਅਕਤੂਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਸਹਿਕਾਰੀ ਸਭਾਵਾਂ ਦੀ ਨਵੀਂ ਕਿਸਾਨ ਕ੍ਰੈਡਿਟ ਕਾਰਡ ਨੀਤੀ ’ਤੇ ਬੋਲਦਿਆਂ ਕਿਹਾ ਕਿ ਇਸ ਨੀਤੀ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ।ਉਨ੍ਹਾਂ ਕਿਹਾ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ‘ਚ ਵਾਧੇ, ਮਹਿੰਗੀਆਂ ਖੇਤੀ ਵਸਤਾਂ ਤੇ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਮਿਲਣ ਵਾਲੇ ਕਰਜ਼ੇ ਦੀਆਂ ਸ਼ਰਤਾਂ ਕਿਸਾਨ ਪੱਖੀ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਦੇ ਖਰਚੇ ਪੂਰੇ ਕਰਨ ਦੀ ਸਹੂਲਤ ਮਿਲ ਸਕੇ। ਜਗਜੀਤ ਸਿੰਘ ਕੋਟਸ਼ਮੀਰ ਨੇ ਮੰਗ ਕੀਤੀ ਹੈ ਕਿ ਨਵੀਂ ਕੇ. ਸੀ. ਸੀ. ਨੀਤੀ ਵਾਪਸ ਲਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਪਾਲਿਸੀ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਮਾਲਵਾ ਸੰਘਰਸ਼ ਦੇ ਰਾਹ ਤੁਰੇਗੀ। 31 ਬੀਟੀਡੀ21 ਜਗਜੀਤ ਸਿੰਘ ਕੋਟਸ਼ਮੀਰ।
ਪਿਛਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਮਾਵਾਂ-ਭੈਣਾਂ ਦੇ ਸਨਮਾਨ ਤੇ ਆਰਥਿਕ ਸਵੈ-ਨਿਰਭਰਤਾ ਲਈ ਮਾਨ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ-ਇੰਦਰਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।