01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ‘ਕਰਵਾ ਚੌਥ’ ਮੌਕੇ ਪ੍ਰਦਰਸ਼ਨੀ ਲਗਾਈ

ਤਲਵੰਡੀ ਸਾਬੋ, 31 ਅਕਤੂਬਰ (ਰਵਜੋਤ ਸਿੰਘ ਰਾਹੀ)- ਸੁਆਣੀਆਂ ਦੇ ਤਿਉਹਾਰ ‘ਕਰਵਾ ਚੌਥ’ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਵਲੋਂ ਪੰਜਾਬੀ ਅਮੀਰ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਵਲੋਂ ਕੀਤਾ ਗਿਆ। ਇਸ ਦੌਰਾਨ ਵਾਈਸ ਚਾਂਸਲਰ ਡਾ.

ਅਜੀਤ ਡੈਸਕ 01-11-2026
ਤਲਵੰਡੀ ਸਾਬੋ, 31 ਅਕਤੂਬਰ (ਰਵਜੋਤ ਸਿੰਘ ਰਾਹੀ)- ਸੁਆਣੀਆਂ ਦੇ ਤਿਉਹਾਰ ‘ਕਰਵਾ ਚੌਥ’ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਵਲੋਂ ਪੰਜਾਬੀ ਅਮੀਰ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਵਲੋਂ ਕੀਤਾ ਗਿਆ। ਇਸ ਦੌਰਾਨ ਵਾਈਸ ਚਾਂਸਲਰ ਡਾ.ਬਲਰਾਜ ਸਿੰਘ, ਜਨਰਲ ਸਕੱਤਰ ਇੰਜੀਨੀਅਰ ਸੁਖਵਿੰਦਰ ਸਿੰਘ ਤੇ ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਅਮੀਰ ਪੰਜਾਬੀ ਵਿਰਸੇ ਨਾਲ ਸੰਬੰਧਿਤ ਵਸਤਾਂ ਕੰਗਣ, ਕਰੂਵੇ, ਕਾਂਟੇ, ਰੁਮਾਲ, ਫੁਲਕਾਰੀਆਂ, ਕਢਾਈਦਾਰ ਸੂਟ, ਥੈਲੇ, ਕਰੋਸ਼ੀਏ ਤੋਂ ਬਣਾਏ ਸਵੈਟਰਾਂ, ਗੁੱਤਾਂ-ਪਰਾਂਦੀਆਂ ਤੇ ਮਹਿੰਦੀ ਦੀ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਯੁਵਾ ਮਾਮਲਿਆਂ ਤੇ ਸੱਭਿਆਚਾਰ ਡਾ. ਕੰਵਲਜੀਤ ਕੌਰ ਵੱਲੋਂ ਇਸ ਪ੍ਰੋਗਰਾਮ ਵਿਚ ਕਈ ਤਰ੍ਹਾਂ ਦੇ ਖੇਡ ਮੁਕਾਬਲਿਆਂ, ਲੋਕ-ਨਾਚਾਂ ਬਾਰੇ ਵੀ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਦਰਸ਼ਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਕਾਦਮਿਕ ਡਿਗਰੀਆਂ ਦੇ ਨਾਲ-ਨਾਲ ਆਪਣੇ ਹੁਨਰ ਨੂੰ ਵੀ ਨਿਖਾਰਨਾ ਪਵੇਗਾ। ਵਾਈਸ ਚਾਂਸਲਰ ਡਾ.ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਹੁਲਾਰਾ ਦਿੰਦੇ ਹਨ।
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੇ 4 ਕੱਬ ਮਾਸਟਰ ਜਲਵਾਯੂ ਪਰਿਵਰਤਨ ਪ੍ਰੋਜੈਕਟ ਦੇ ਬਣੇ ‘ਨੈਸ਼ਨਲ ਟ੍ਰੇਨਰ’ ਅਗਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।