ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ - ਜਨਮੇਜਾ ਸਿੰਘ ਸੇਖੋਂ
ਚਾਉਕੇ, 1 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਬਾਬਾ ਫਤਿਹ ਸਿੰਘ ਜੀ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਪਹੁੰਚ ਕੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸਤਿਕਾਰ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਆਖਿਆ ਕਿ ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ ਹੈ।
ਅਜੀਤ ਡੈਸਕ
02-11-2026