03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਸ਼ਟਰੀ ਏਕਤਾ ਦਿਵਸ ਮਨਾਇਆ

ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮੇਰਾ ਯੁਵਾ ਭਾਰਤ, ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਦੇ ਸਹਿਯੋਗ ਨਾਲ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਣ ਲਈ ਵੱਖ-ਵੱਖ ਗਤੀਵਿਧੀਆਂ ਅਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਾਬਾ ਧਿਆਲ ਨਾਥ ਸੋਸ਼ਲ ਵੈੱਲਫ਼ੇਅਰ ਕਲੱਬ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਅਜੀਤ ਡੈਸਕ 03-11-2026
ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮੇਰਾ ਯੁਵਾ ਭਾਰਤ, ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਦੇ ਸਹਿਯੋਗ ਨਾਲ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਣ ਲਈ ਵੱਖ-ਵੱਖ ਗਤੀਵਿਧੀਆਂ ਅਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਾਬਾ ਧਿਆਲ ਨਾਥ ਸੋਸ਼ਲ ਵੈੱਲਫ਼ੇਅਰ ਕਲੱਬ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਵਲੰਟੀਅਰ ਗੁਰਪ੍ਰੀਤ ਸਿੰਘ ਅਤੇ ਗੁਰਮੀਤ ਕੌਰ ਨੇ ਯੋਗਦਾਨ ਪਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ ਅਤੇ ਸਾਰਿਆਂ ਨੇ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ ਗਈ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਰਾਹੀਂ ਏਕਤਾ, ਭਾਈਚਾਰੇ, ਦੇਸ਼ ਪ੍ਰੇਮ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੱਤਾ। ਸਲੋਗਨ ਰਾਈਟਿੰਗ ਮੁਕਾਬਲੇ ਵਿਚ ਬੀ.ਸੀ.ਏ. ਦੀ ਵਿਦਿਆਰਥਣ ਸੁਖਦੀਪ ਕੌਰ ਨੇ ਪਹਿਲਾ ਅਤੇ ਬੀ.ਏ. ਦੀ ਵਿਦਿਆਰਥਣ ਜਸਮੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਸੀ.ਏ. ਦੇ ਵਿਦਿਆਰਥੀ ਅਭਿਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਬਾਬਾ ਧਿਆਲ ਨਾਥ ਸੋਸ਼ਲ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਮਨਤਾਜ ਸਿੰਘ ਬਰਾੜ, ਸਕੱਤਰ ਸੁਰਿੰਦਰ ਸਿੰਘ ਅਤੇ ਮੈਂਬਰ ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਸੰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਾਬਕਾ ਪੰਚਾਇਤ ਮੈਂਬਰ ਪਰਗਟ ਸਿੰਘ ਵੀ ਮੌਜੂਦ ਰਹੇ। ਕਾਲਜ ਵਲੋਂ ਅਸਿਸਟੈਂਟ ਰਜਿਸਟਰਾਰ ਜਗਸੀਰ ਸਿੰਘ, ਅਕਾਦਮਿਕ ਇੰਚਾਰਜ ਹਰਮਨਦੀਪ ਕੌਰ, ਸ਼ਿੰਦਰਪਾਲ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਪਰਮਪਾਲ ਸਿੰਘ ਨੇ ਪ੍ਰੋਗਰਾਮ ਵਿਚ ਭਾਗ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪਿੰਡ ਭੋਖੜਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਗੁਰਪ੍ਰੀਤ ਕਾਂਗੜ ਦੇ ਦਫ਼ਤਰ ਦੇ ਉਦਘਾਟਨ ਦੌਰਾਨ ਭਾਰੀ ਇਕੱਠ ਨੇ ਕਾਂਗਰਸੀਆਂ ਦੇ ਹੌਸਲੇ ਕੀਤੇ ਬੁਲੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।