ਪੰਜਾਬੀ ਸੂਬਾ ਮੋਰਚੇ ’ਚ ਸੰਤ ਬਾਬਾ ਫਤਹਿ ਸਿੰਘ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਦਿਆਲ ਸੋਢੀ
ਚਾਉਕੇ, 2 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਖਿਆ ਕਿ ਪੰਜਾਬੀ ਸੂਬਾ ਮੋਰਚੇ ਸਮੇਂ ਸੰਤ ਬਾਬਾ ਫਤਿਹ ਸਿੰਘ ਦੇ ਅਹਿਮ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਪ੍ਰਬੰਧਕਾਂ ਵਲੋਂ ਦਿਆਲ ਦਾਸ ਸੋਢੀ ਨੂੰ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
03-11-2026