03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਤਰੰਜ ਅੰਡਰ-19 ਨੈਸ਼ਨਲ ਚੈਂਪੀਅਨਸ਼ਿਪ ’ਚ ਬਠਿੰਡਾ ਦੇ ਰਿਪੁਦਮਨ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨਵੀਂ ਦਿੱਲੀ ਵਿਖੇ ਕਰਵਾਈ ਗਈ ਅੰਡਰ-19 ਸ਼ਤਰੰਜ ਨੈਸ਼ਨਲ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਰਿਪੁਦਮਨ ਸਿੰਘ ਬਰਾਨ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਤਗਮਾ ਜਿੱਤ ਕੇ ਵਾਪਸ ਪਰਤਣ ‘ਤੇ ਰਿਪੁਦਮਨ ਸਿੰਘ ਬਰਾੜ ਪੁੱਤਰ ਮਨਪ੍ਰੀਤ ਸਿੰਘ ਨੂੰ ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 03-11-2026
ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨਵੀਂ ਦਿੱਲੀ ਵਿਖੇ ਕਰਵਾਈ ਗਈ ਅੰਡਰ-19 ਸ਼ਤਰੰਜ ਨੈਸ਼ਨਲ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਰਿਪੁਦਮਨ ਸਿੰਘ ਬਰਾਨ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਤਗਮਾ ਜਿੱਤ ਕੇ ਵਾਪਸ ਪਰਤਣ ‘ਤੇ ਰਿਪੁਦਮਨ ਸਿੰਘ ਬਰਾੜ ਪੁੱਤਰ ਮਨਪ੍ਰੀਤ ਸਿੰਘ ਨੂੰ ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਅੰਡਰ-19 ਸ਼ਤਰੰਜ ਨੈਸ਼ਨਲ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਇਤਿਹਾਸ ਦਾ ਪਹਿਲਾ ਕਾਂਸੀ ਦਾ ਤਗਮਾ ਹਾਸਲ ਕਰਨ ਦੀ ਇਤਿਹਾਸਕ ਉਪਲਬਧੀ ‘ਤੇ ਮੇਅਰ ਮਹਿਤਾ ਨੇ ਰਿਪੁਦਮਨ ਸਿੰਘ ਬਰਾੜ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਸਫਲਤਾ ਲਈ ਵਧਾਈ ਦਿੱਤੀ। ਅੰਡਰ-19 ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਪੰਜਾਬ ਲਈ ਪਹਿਲਾ ਕਾਂਸੀ ਦਾ ਤਗਮਾ ਜਿੱਤਣਾ ਇੱਕ ਬੇਮਿਸਾਲ ਉਪਲਬਧੀ ਹੈ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰਿਪੁਦਮਨ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣਾ ਮਾਪਿਆਂ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ। ਜ਼ਿਕਰਯੋਗ ਹੈ ਕਿ ਰਿਪੁਦਮਨ ਸਿੰਘ ਬਰਾੜ ਇਸ ਤੋਂ ਪਹਿਲਾਂ ਤਿੰਨ ਵਾਰ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਸਾਬਤ ਕਰ ਚੁੱਕਾ ਹੈ। ਇਸ ਮੌਕੇ ਐਡਵੋਕੇਟ ਲਿਤੇਸ਼ ਗਰਗ, ਰਿਪੁਦਮਨ ਸਿੰਘ ਬਰਾੜ ਦੀ ਮਾਤਾ ਵੀਰਪਾਲ ਕੌਰ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੂਨ ਸਕੂਲ ਕਲਿਆਣ ਵਿਖੇ ‘ਸੰਕਲਪ’ ਲੋਗੋ ਤਹਿਤ ਮਨਾਇਆ ਸਾਲਾਨਾ ਸਮਾਰੋਹ ਅਗਲੀ ਖ਼ਬਰ ਸੰਗਤ ਕਲਾਂ ਤੋਂ ਗੁਰਥੜੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।