04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

7.50 ਗ੍ਰਾਮ ਚਿੱਟੇ ਸਮੇਤ ਨਸ਼ਾ ਤਸ਼ਕਰ ਕਾਬੂ

ਗੋਨਿਆਣਾ, 3 ਨਵੰਬਰ (ਲਛਮਣ ਦਾਸ ਗਰਗ): ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇੱਕ ਨਸ਼ਾ ਤਸ਼ੱਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 7. 50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।

ਅਜੀਤ ਡੈਸਕ 04-11-2026
ਗੋਨਿਆਣਾ, 3 ਨਵੰਬਰ (ਲਛਮਣ ਦਾਸ ਗਰਗ): ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇੱਕ ਨਸ਼ਾ ਤਸ਼ੱਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 7.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਹਰਰਾਏਪੁਰ ਕੋਲ ਇੱਕ ਨਸ਼ਾ ਤਸ਼ੱਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਲਈ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਉੱਕਤ ਪਿੰਡ ਕੋਲ ਟਰੈਪ ਲਗਾ ਕੇ ਉੱਥੋਂ ਲੰਘ ਰਹੇ ਇੱਕ ਸੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 7.50 ਗ੍ਰਾਮ ਚਿੱਟਾ ਬਰਾਮਦ ਕੀਤਾ। ਪੁਲਿਸ ਨੇ ਨਸ਼ਾ ਤਸ਼ੱਕਰ ਦੀ ਪਹਿਚਾਣ ਦਿਆਪ੍ਰੀਤ ਸਿੰਘ ਵਾਸੀ ਹਰਰਾਏਪੁਰ ਵਜੋਂ ਕੀਤੀ ਹੈ। ਪੁਲਿਸ ਨੇ ਦਿਆਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੱਡੀ ਖ਼ਰੀਦਣ ਬਹਾਨੇ ਠੱਗੀ ਮਾਰਨ ਦੇ ਮਾਮਲੇ ਵਿਚ 3 ਅਣਪਛਾਤਿਆਂ ਸਣੇ 4 ਵਿਅਕਤੀਆਂ ’ਤੇ ਮੁਕੱਦਮਾ ਦਰਜ ਅਗਲੀ ਖ਼ਬਰ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ : ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।