ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ, ਬਠਿੰਡਾ ਵਲੋਂ ਸਾਲਾਨਾ ਖੇਡ ਦਿਵਸ ਧੂਮ-ਧਾਮ ਨਾਲ ਮਨਾਇਆ
ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ, ਬਠਿੰਡਾ ਵੱਲੋਂ ਨਰਸਰੀ ਜਮਾਤ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਸ਼ਾਂਤ ਸਿੰਗਲਾ ਡਿਪਟੀ ਕਮਿਸ਼ਨਰ ਸੈਂਟਰਲ ਬੋਰਡ ਆਫ਼ ਟੈਕਸ ਅਤੇ ਕਸਟਮ ਵਿੰਗ, ਨਵੀਂ ਦਿੱਲੀ ਤੇ ਸਿਲਵਰ ਓਕਸ ਸਕੂਲ ਦੇ ਸਾਬਕਾ ਵਿਦਿਆਰਥੀ ਵਲੋਂ ਕੀਤੀ ਗਈ।
ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ, ਬਠਿੰਡਾ ਵੱਲੋਂ ਨਰਸਰੀ ਜਮਾਤ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਸ਼ਾਂਤ ਸਿੰਗਲਾ ਡਿਪਟੀ ਕਮਿਸ਼ਨਰ ਸੈਂਟਰਲ ਬੋਰਡ ਆਫ਼ ਟੈਕਸ ਅਤੇ ਕਸਟਮ ਵਿੰਗ, ਨਵੀਂ ਦਿੱਲੀ ਤੇ ਸਿਲਵਰ ਓਕਸ ਸਕੂਲ ਦੇ ਸਾਬਕਾ ਵਿਦਿਆਰਥੀ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ, ਪ੍ਰਿੰਸੀਪਲ ਮੈਡਮ ਨੀਲਮ ਵਰਮਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਨੀਰੂ ਗੋਇਲ ਵੀ ਸਨ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਵਿਚ ਭਾਗ ਲਿਆ, ਜਿਨ੍ਹਾਂ ਵਿਚ ਫਰੌਗ ਰੇਸ, ਡੱਕ ਰੇਸ ਅਤੇ ਹੋਰ ਬਹੁਤ ਸਾਰੀਆਂ ਫਨੀ ਦੌੜਾਂ ਸ਼ਾਮਲ ਸਨ। ਇਸ ਦੇ ਨਾਲ ਰੱਸਾਕਸ਼ੀ ਦੇ ਮੁਕਾਬਲਿਆਂ ਵਿਚ ਵੀ ਛੋਟੇ-ਛੋਟੇ ਵਿਦਿਆਰਥੀਆਂ ਨੇ ਆਪਣਾ ਜ਼ੋਰ ਵਿਖਾਇਆ। ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕੀਤੇ। ਸਕੂਲ ਦੇ ਚੇਅਰਮੈਨ ਇੰਦਰਜੀਤ ਬਰਾੜ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਪ੍ਰਿੰਸੀਪਲ ਮੈਡਮ ਨੀਲਮ ਵਰਮਾ ਨੇ ਸਭ ਦਾ ਧੰਨਵਾਦ ਕੀਤਾ। ਅੰਤ ਵਿਚ ‘ਛੱਲੇ ਦੀ ਛਣਕਾਰ ਅਤੇ ਭੰਗੜੇ ਦੀ ਬਹਾਰ’ ਪੇਸ਼ਕਾਰੀ ਨੇ ਸਾਰੇ ਦਰਸ਼ਕਾਂ ਨੂੰ ਝੂੰਮਣ ਲਈ ਮਜਬੂਰ ਕਰ ਦਿੱਤਾ। ਇਸ ਪ੍ਰਕਾਰ ਸਾਲਾਨਾ ਖੇਡ ਦਿਵਸ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਰਾਸ਼ਟਰੀ ਗਾਣ ਨਾਲ ਸਮਾਪਤ ਹੋਇਆ।