04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟਗੁਰੂ ਦੇ ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਵੰਡੇ

ਸੰਗਤ ਮੰਡੀ, 3 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਕੋਟਗੁਰੂ ਵਿਖੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਕਾਨੂੰਨੀ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

ਅਜੀਤ ਡੈਸਕ 04-11-2026
ਸੰਗਤ ਮੰਡੀ, 3 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਕੋਟਗੁਰੂ ਵਿਖੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਕਾਨੂੰਨੀ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਲੰਮੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਜਿੱਥੇ ਉਨ੍ਹਾਂ ਦੇ ਹੱਕਾਂ ਨੂੰ ਕਾਨੂੰਨੀ ਮਾਨਤਾ ਅਤੇ ਸੁਰੱਖਿਆ ਮਿਲੇਗੀ, ਉੱਥੇ ਹੀ ਲੋਕਾਂ ਦਾ ਆਪਣੇ ਘਰਾਂ ਪ੍ਰਤੀ ਮਾਲਕੀ ਦਾ ਸੁਪਨਾ ਵੀ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਇਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਸਰਪੰਚ ਕੁਲਵਿੰਦਰ ਸਿੰਘ, ਨੰਬਰਦਾਰ ਭੁੱਲਰ ਸਿੰਘ, ਪੰਚ ਬਿੰਦਰ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਪੰਚ ਗੁਰਦਾਸ ਸਿੰਘ, ‘ਆਪ’ ਆਗੂ ਬਲਜੀਤ ਸਿੰਘ ਪੱਪੂ, ਕਾਬਲ ਸਿੰਘ ਅਤੇ ਸਾਬਕਾ ਪੰਚ ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਉੱਘੇ ਚਿੱਤਰਕਾਰ ਸੁਖਦੇਵ ਸਿੰਘ ਆਰਟਿਸਟ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ, ਬਠਿੰਡਾ ਵਲੋਂ ਸਾਲਾਨਾ ਖੇਡ ਦਿਵਸ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।