04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਦਰਸ਼ਨ ਸਿੰਘ ਭੰਮੇ ਦੀ ਕਿਤਾਬ ‘ਪਰਮ ਗਾਥਾਵਾਂ’ ਜਥੇ: ਬਾਬਾ ਟੇਕ ਸਿੰਘ ਵਲੋਂ ਲੋਕ ਅਰਪਣ

ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਉੱਘੇ ਲੇਖਕ ਅਤੇ ਕਵੀਸ਼ਰ ਦਰਸ਼ਨ ਸਿੰਘ ਭੰਮੇ ਵਲੋਂ ਲਿਖੀ ਕਿਤਾਬ ‘ਪਰਮ ਗਾਥਾਵਾਂ’ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਲੋਕ ਅਰਪਣ ਕੀਤੀ ਗਈ। ਕਿਤਾਬ ਬਾਰੇ ਗੱਲ ਕਰਦਿਆਂ ਲੇਖਕ ਦਰਸ਼ਨ ਸਿੰਘ ਭੰਮੇ ਨੇ ਦੱਸਿਆ ਕਿ ‘ਪਰਮ ਗਾਥਾਵਾਂ’ ‘ਚ ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਦੀ ਵੀ ਜੀਵਨ ਗਾਥਾ ਸ਼ਾਮਿਲ ਕੀਤੀ ਗਈ ਹੈ ਅਤੇ ਉਨ੍ਹਾਂ ਲਈ ਇਹ ਸਨਮਾਨ ਦੀ ਗੱਲ ਹੈ ਕਿ ਅੱਜ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਕਿਤਾਬ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਸਮੇਤ ਧਾਰਮਿਕ ਅਤੇ ਵਿਦਵਾਨ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ ਕੀਤਾ ਗਿਆ ਹੈ।

ਅਜੀਤ ਡੈਸਕ 04-11-2026
ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਉੱਘੇ ਲੇਖਕ ਅਤੇ ਕਵੀਸ਼ਰ ਦਰਸ਼ਨ ਸਿੰਘ ਭੰਮੇ ਵਲੋਂ ਲਿਖੀ ਕਿਤਾਬ ‘ਪਰਮ ਗਾਥਾਵਾਂ’ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਲੋਕ ਅਰਪਣ ਕੀਤੀ ਗਈ। ਕਿਤਾਬ ਬਾਰੇ ਗੱਲ ਕਰਦਿਆਂ ਲੇਖਕ ਦਰਸ਼ਨ ਸਿੰਘ ਭੰਮੇ ਨੇ ਦੱਸਿਆ ਕਿ ‘ਪਰਮ ਗਾਥਾਵਾਂ’ ‘ਚ ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਦੀ ਵੀ ਜੀਵਨ ਗਾਥਾ ਸ਼ਾਮਿਲ ਕੀਤੀ ਗਈ ਹੈ ਅਤੇ ਉਨ੍ਹਾਂ ਲਈ ਇਹ ਸਨਮਾਨ ਦੀ ਗੱਲ ਹੈ ਕਿ ਅੱਜ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਕਿਤਾਬ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਸਮੇਤ ਧਾਰਮਿਕ ਅਤੇ ਵਿਦਵਾਨ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਵਾਸਤੇ ਸਿੰਘ ਸਾਹਿਬ ਅਤੇ ਦੂਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਕਿਤਾਬ ਲੋਕ ਅਰਪਣ ਕਰਨ ਮੌਕੇ ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ, ਭਾਈ ਰਵਿੰਦਰ ਸਿੰਘ ਖ਼ਾਲਸਾ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਤਖਤ ਸਾਹਿਬ ਦੇ ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ ਅਤੇ ਰਾਸ਼ਟਰਪਤੀ ਐਵਾਰਡੀ ਉੱਘੇ ਕਵੀਸ਼ਰ ਰੇਵਤੀ ਪ੍ਰਸ਼ਾਦ ਸ਼ਰਮਾ ਮੌਜੂਦ ਸਨ।
ਪਿਛਲੀ ਖ਼ਬਰ 9.25 ਗ੍ਰਾਮ ਹੈਰੋਇਨ ਸਣੇ 2 ਕਾਬੂ ਅਗਲੀ ਖ਼ਬਰ ਸਰਕਾਰੀ ਸਕੂਲ ਢੇਲਵਾਂ ਵਿਖੇ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।