ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਜੀਤਸਰ ਦੇ ਖਿਡਾਰੀਆਂ ਨੇ ਜਿੱਤੇ ਤਗਮੇ
ਬੁਢਲਾਡਾ, 5 ਨਵੰਬਰ (ਮਨਚੰਦਾ)- ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੀਆਂ ਖਿਡਾਰਨਾਂ ਨੇ ਨੈਸ਼ਨਲ ਸਟਾਇਲ ਕਬੱਡੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਇੰਦਰਜੀਤ ਕੌਰ ਨੇ 600 ਮੀਟਰ ਦੌੜ ਤੇ ਲੰਬੀ ਛਾਲ ਸਮੇਤ ਕੁਸ਼ਤੀ ਦੇ 25, 28, 30 ਤੇ 32 ਕਿੱਲੋ ਭਾਰ ਵਰਗ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
06-11-2026