ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਵੱਲੋਂ ਕੁਸ਼ਲਦੀਪ ਸਿੰਘ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ
ਤਲਵੰਡੀ ਸਾਬੋ, 5 ਨਵੰਬਰ (ਪੱਤਰ ਪ੍ਰੇਰਕ)- ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨਾਲ ਕਾਰਜਸ਼ੀਲ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵੱਲੋਂ ਆਪਣੇ ਸੰਗਠਨ ਦੇ ਵਿਸਥਾਰ ਤਹਿਤ ਕੁਸ਼ਲਦੀਪ ਸਿੰਘ ਨੂੰ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਕੁਸ਼ਲਦੀਪ ਸਿੰਘ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਾਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਅਹੁਦਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਸੰਸਥਾ ਦੇ ਕੌਮੀ ਆਗੂ ਤੋਂ ਨਿਯੁਕਤੀ ਪੱਤਰ ਹਾਸਲ ਕਰਦਾ ਕੁਸ਼ਲਦੀਪ ਸਿੰਘ।
06-11-2026