07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਨਾਥ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ ਮਨਾਈ

ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੀ. ਐੱਮ.

ਅਜੀਤ ਡੈਸਕ 07-11-2026
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੀ.ਐੱਮ.ਐੱਸ ਗੁਰੂਕਾਸ਼ੀ ਪਬਲਿਕ ਸਕੂਲ ਹਮੇਸ਼ਾ ਹੀ ਹਰ ਦਿਨ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਵੱਖਰੇ ਢੰਗ ਤਰੀਕੇ ਨਾਲ ਮਨਾਉਂਦਾ ਹੈ, ਤਾਂ ਜੋ ਸਮਾਜ ਅਤੇ ਵਿਦਿਆਰਥੀਆਂ ਨੂੰ ਉਸਾਰੂ ਸੇਧ ਮਿਲ ਸਕੇ। ਇਸੇ ਕੜ੍ਹੀ ਤਹਿਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਵਾਰ ਦੀਵਾਲੀ ਦਾ ਤਿਉਹਾਰ ਸ਼੍ਰੀ ਆਨੰਤ ਅਨਾਥ ਆਸ਼ਰਮ ਨਥਾਣਾ ਵਿਖੇ ਪਹੁੰਚ ਕੇ ਬੱਚਿਆਂ ਨਾਲ ਰਲ-ਮਿਲ ਕੇ ਮਨਾਇਆ । ਸਕੂਲ ਦੇ ਬੱਚਿਆਂ ਨੇ ਅਨਾਥ ਆਸ਼ਰਮ ਦੇ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਦਿਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।ਇਸ ਮੌਕੇ ਸਕੂਲੀ ਵਿਦਿਆਰਥੀ ਆਪਣੇ ਨਾਲ ਅਨਾਥ ਆਸ਼ਰਮ ਦੇ ਬੱਚਿਆਂ ਲਈ ਜ਼ਰੂਰਤ ਦਾ ਸਮਾਨ, ਕਰਿਆਨੇ ਦਾ ਸਮਾਨ ਅਤੇ ਫ਼ਲ ਫਰੂਟ ਆਦਿ ਲੈ ਕੇ ਗਏ। ਆਸ਼ਰਮ ਦੇ ਬੱਚਿਆਂ ਦੇ ਚਿਹਰਿਆਂ ’ਤੇ ਸਕੂਲ ਦੇ ਵਿਦਿਆਰਥੀਆਂ ਨੂੰ ਵੇਖ ਕੇ ਅਥਾਹ ਖ਼ੁਸ਼ੀ ਦੀ ਝਲਕ ਦੇਖਣ ਨੂੰ ਮਿਲੀ। ਸਕੂਲੀ ਬੱਚਿਆਂ ਨੇ ਉੱਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ, ਜਿੱਥੇ ਆਸ਼ਰਮ ਦੇ ਬੱਚਿਆਂ ਨੇ ਆਪਣੇ ਜੀਵਨ ਦੇ ਅਨੁਭਵ ਸਾਂਝੇ ਕੀਤੇ ਅਤੇ ਆਤਮ-ਨਿਰਭਰ ਬਣ ਕੇ ਜੀਵਨ ਜਿਊਣ ਦੀ ਪ੍ਰੇਰਨਾਦਾਇਕ ਸਿੱਖਿਆ ਦਿੱਤੀ। ਆਸ਼ਰਮ ਦੇ ਬੱਚਿਆਂ ਨੇ ਦੱਸਿਆ ਕਿ ਮੁਸ਼ਕਲ ਪਰਿਸਥਿਤੀਆਂ ਵਿਚ ਵੀ ਹਿੰਮਤ ਨਾਲ ਜੀਵਨ ਵਿਚ ਅੱਗੇ ਕਿਵੇਂ ਵਧਿਆ ਜਾਂਦਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨ ਨਾਲ ਜੋ ਮਨ ਨੂੰ ਸਕੂਨ ਅਤੇ ਖੁਸ਼ੀ ਮਿਲਦੀ ਹੈ। ਉਹ ਖ਼ੁਸ਼ੀ ਹੋਰ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਅਧਿਆਪਕਾਂ ਅਤੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਵਿਚ ਹਮਦਰਦੀ, ਸਾਂਝੀਵਾਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਲਈ ਅੱਗੇ ਤੋਂ ਵੀ ਸਮਾਜ ਭਲਾਈ ਦੇ ਕਾਰਜ ਜਾਰੀ ਰਹਿਣਗੇ। ਵਿਦਿਆਰਥੀਆਂ ਤੋਂ ਇਲਾਵਾ ਮੈਡਮ ਕਰਮਜੀਤ ਕੌਰ, ਮੈਡਮ ਸੰਦੀਪ ਕੌਰ ਅਤੇ ਸੁਖਮੰਦਰ ਸਿੰਘ ਮਿਊਜ਼ਿਕ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਸਮਾਜ ਸੇਵੀ ਨਿੱਕਾ ਧੀਮਾਨ ਦੇ ਜਨਮ ਦਿਨ ਮੌਕੇ ਬਲੱਡ ਜਾਂਚ ਕੈਂਪ ਅਗਲੀ ਖ਼ਬਰ ਮਹਿਰਾਜ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਦੇ ਮਾਡਲਾਂ ਰਾਹੀਂ ਦਿਖਾਈ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।