29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ-ਮੰਤਰੀ ਮੁੰਡੀਆਂ- ਪਿੰਡ ਜੰਡਿਆਲੀ 'ਚ ਘਰ-ਘਰ ਜਾ ਕੇ ਸਿਹਤ ਬੀਮਾ ਯੋਜਨਾ ਦੇ ਬਣਾਏ ਕਾਰਡ

ਅਜੀਤ ਡੈਸਕ 26-01-2026
ਕੁਹਾੜਾ, 25 ਜਨਵਰੀ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਵਿਸ਼ੇਸ਼ ਕੈਂਪਾਂ ਰਾਹੀਂ ਲਾਭਪਾਤਰੀਆਂ ਦੇ ਹੈਲਥ ਕਾਰਡ ਬਣਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਿੰਡ ਜੰਡਿਆਲੀ ਵਿਖੇ ਘਰ ਘਰ ਜਾ ਕੇ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ,ਸਰਪੰਚ ਗਗਨਦੀਪ ਸਿੰਘ ਗੋਨੀ ਗਿੱਲ, ਨੰਬਰਦਾਰ ਮਲਕੀਤ ਸਿੰਘ ਗਿੱਲ, ਪੀ. ਏ. ਇਕਬਾਲ ਸਿੰਘ ਜੰਡਿਆਲੀ, ਆਕਾਸ਼ਦੀਪ ਸਿੰਘ ਜੰਡਿਆਲੀ, ਜਸਪਾਲ ਸਿੰਘ ਜੰਡਿਆਲੀ, ਪ੍ਰੇਮ ਸਿੰਘ, ਮੇਜਰ ਸਿੰਘ ਫੈਟੀ, ਰਾਜ ਕੁਮਾਰ, ਬਿਰਮਪਾਲ ਸਿੰਘ, ਜਸਪ੍ਰੀਤ ਸਿੰਘ, ਬੱਬੂ ਮੁੰਡੀਆਂ, ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ 'ਚ ਟਰੈਕਟਰ ਮਾਰਚ ਅੱਜ-ਮੇਹਲੋਂ/ਜੰਡਿਆਲੀ ਅਗਲੀ ਖ਼ਬਰ ਬੇਰ ਕਲਾਂ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਤੇ ਅੱਖਾਂ ਦੇ ਕੈਂਪ 28 ਨੂੰ-ਸੰਤ ਸੁਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।