ਰਾੜਾ ਸਾਹਿਬ, 13 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲ੍ਹਾਂ ਦੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਪਿੰਡ ਘੁਡਾਣੀ ਕਲ੍ਹਾਂ ਵਿਖੇ ਜਲਦ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹੱਲਾ ਕਲੀਨਿਕ ਖੋਲਿਆ ਜਾਵੇਗਾ¢ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡ ਘੁਡਾਣੀ ਕਲ੍ਹਾਂ ਵਿਖੇ ਮੁਹੱਲਾ ਕਲੀਨਿਕ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਦਾ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ¢ ਸਰਪੰਚ ਗੁਰਿੰਦਰ ਸਿੰਘ ਨੇ ਹਲਕਾ ਵਿਧਾਇਕ ਗਿਆਸਪੁਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਮੁਹੱਲਾ ਕਲੀਨਿਕ ਨਾਲ ਪਿੰਡ ਘੁਡਾਣੀ ਕਲ੍ਹਾਂ ਅਤੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲੋਕਾਂ ਨੂੰ ਪਿੰਡ ਵਿਚ ਹੀ ਸਿਹਤ ਸਹੂਲਤਾਂ ਆਸਾਨੀ ਨਾਲ ਮਿਲਣਗੀਆਂ ¢