16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਝਾੜ ਸਾਹਿਬ ਕਾਲਜ ਵਿਖੇ 'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਕਰਵਾਇਆ

ਅਜੀਤ ਡੈਸਕ 14-02-2026
ਮਾਛੀਵਾੜਾ ਸਾਹਿਬ, 13 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਚਾਂਦਨੀ ਚੌਂਕ ਤੋਂ ਸਰਹਿੰਦ ਤੱਕ' ਧਾਰਮਿਕ ਨਾਟਕ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ¢ ਇਸ ਮੌਕੇ ਅਕਸ ਰੰਗਮੰਚ ਸਮਰਾਲਾ ਤੋਂ ਨਾਟਕਕਾਰ ਰਾਜਵਿੰਦਰ ਸਮਰਾਲਾ ਦੀ ਟੀਮ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਟੱਲ ਆਸਥਾ, ਬੇਮਿਸਾਲ ਹੌਸਲੇ ਅਤੇ ਅਡਿੱਗ ਧਰਮ ਨਿਸ਼ਠਾ ਨੂੰ ਬਹੁਤ ਹੀ ਭਾਵਪੂਰਨ ਢੰਗ ਨਾਲ ਪੇਸ਼ ਕੀਤਾ ਗਿਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ ਮੈਂਬਰ ਨੇ ਮੁੱਖ ਮਹਿਮਾਨ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਲਜ ਵੱਲੋਂ ਕੀਤਾ ਗਿਆ ਇਹ ਉਪਰਾਲਾ ਕਾਬਿਲ-ਏ-ਤਾਰੀਫ ਹੈ ਕਿਉਂਕਿ ਨਾਟਕ ਇੱਕ ਅਜਿਹਾ ਮਜ਼ਬੂਤ ਸਾਧਨ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਿਆ ਜਾ ਸਕਦਾ ਹੈ¢ ਸੁਖਮਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅਜਿਹੇ ਕਾਰਜ ਸਮਾਜ ਵਿਚ ਨੈਤਿਕਤਾ, ਸਹਿਣਸ਼ੀਲਤਾ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਦੇ ਹਨ¢ ਨਾਟਕ ਦੀ ਪੇਸ਼ਕਾਰੀ ਤੋਂ ਬਾਅਦ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ¢ ਐਡੀਸ਼ਨਲ ਆਨਰੇਰੀ ਸਕੱਤਰ ਹਰਜਤਿੰਦਰ ਸਿੰਘ ਬਾਜਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ¢ ਡਾ. ਅਮਨਪ੍ਰੀਤ ਕੌਰ ਕੰਗ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ¢ ਇਸ ਮੌਕੇ ਅਮਰੀਕ ਸਿੰਘ ਹੇੜੀਆਂ, ਜਸਮੇਲ ਸਿੰਘ ਬੌਂਦਲੀ ਮੈਂਬਰ, ਰਤਨ ਸਿੰਘ ਰਾਮਗੜ੍ਹ, ਜਰਨੈਲ ਸਿੰਘ ਬਲਾਕ ਸੰਮਤੀ ਮੈਂਬਰ, ਰਜਿੰਦਰ ਸਿੰਘ ਗਿੱਲ ਸਰਪੰਚ, ਜਸਵੀਰ ਸਿੰਘ ਗਿੱਲ, ਪਿ੍ੰਸੀਪਲ ਡਿੰਪਲ ਢਿੱਲੋਂ, ਪ੍ਰਚਾਰਕ ਭਾਈ ਬਚਿੱਤਰ ਸਿੰਘ ਪ੍ਰਚਾਰਕ, ਭਾਈ ਮਨਜੀਤ ਸਿੰਘ, ਭਾਈ ਅਮਰੀਕ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਬਾਬਾ ਮੈਂਗਲ ਸਿੰਘ ਦੀ ਯਾਦ 'ਚ ਬਰਮਾਲੀਪੁਰ ਵਿਖੇ ਪੰਜ ਦਿਨਾ ਫੁੱਟਬਾਲ, ਅਥਲੈਟਿਕ ਅਤੇ ਕਬੱਡੀ ਟੂਰਨਾਮੈਂਟ 18 ਤੋਂ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਜਲਦ ਖੁੱਲੇ੍ਹਗਾ ਮੁਹੱਲਾ ਕਲੀਨਿਕ-ਸਰਪੰਚ ਗੁਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।