16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਾਬਾ ਮੈਂਗਲ ਸਿੰਘ ਦੀ ਯਾਦ 'ਚ ਬਰਮਾਲੀਪੁਰ ਵਿਖੇ ਪੰਜ ਦਿਨਾ ਫੁੱਟਬਾਲ, ਅਥਲੈਟਿਕ ਅਤੇ ਕਬੱਡੀ ਟੂਰਨਾਮੈਂਟ 18 ਤੋਂ

ਅਜੀਤ ਡੈਸਕ 14-02-2026
ਪਾਇਲ, 13 ਫਰਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਬਾਬਾ ਮੈਂਗਲ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਬਰਮਾਲੀਪੁਰ ਦੇ ਪ੍ਰਧਾਨ ਸਾਬਕਾ ਸਰਪੰਚ ਇੰਦਰਜੀਤ ਸਿੰਘ ਤੂਰ ਅਤੇ ਚੇਅਰਮੈਨ ਸਰਪੰਚ ਕਰਮਜੀਤ ਸਿੰਘ ਤੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਨਗਰ ਬਰਮਾਲੀਪੁਰ ਦੀ ਧਾਰਮਿਕ ਸ਼ਖ਼ਸੀਅਤ ਬਾਬਾ ਮੈਂਗਲ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਪੰਜ ਦਿਨਾਂ ਖੇਡ ਟੂਰਨਾਮੈਂਟ 18 ਤੋਂ 22 ਫਰਵਰੀ ਤੱਕ ਪਿੰਡ ਬਰਮਾਲੀਪੁਰ ਵਿਖੇ ਕਰਵਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇਹ ਟੂਰਨਾਮੈਂਟ ਬਾਬਾ ਮੈਂਗਲ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਬਰਮਾਲੀਪੁਰ, ਗ੍ਰਾਮ ਪੰਚਾਇਤ, ਐਨ. ਆਰ. ਆਈਜ਼. ਅਤੇ ਨਗਰ ਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ¢ ਟੂਰਨਾਮੈਂਟ ਦੌਰਾਨ ਫੁੱਟਬਾਲ, ਅਥਲੈਟਿਕ ਅਤੇ ਕਬੱਡੀ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਉੱਚ ਕੋਟੀ ਦੀਆਂ ਟੀਮਾਂ ਭਾਗ ਲੈਣਗੀਆਂ¢ ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਤੂਰ ਅਤੇ ਚੇਅਰਮੈਨ ਕਰਮਜੀਤ ਸਿੰਘ ਤੂਰ ਨੇ ਕਿਹਾ ਕਿ ਟੂਰਨਾਮੈਂਟ ਨੂੰ ਲੈ ਕੇ ਨਗਰ ਅਤੇ ਇਲਾਕੇ ਸਮੇਤ ਦੇਸ਼-ਵਿਦੇਸ਼ ਵਿਚ ਵੱਸਦੇ ਖੇਡ ਪ੍ਰੇਮੀਆਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਜਿੱਥੇ ਨਗਰ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਮਿਲਵਰਤਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉੱਥੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ¢ ਇਸ ਮੌਕੇ ਸਪੋਰਟਸ ਕਲੱਬ ਦੇ ਮੈਂਬਰਾਂ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰ ਸਨ |
ਪਿਛਲੀ ਖ਼ਬਰ ਵੇਰਕਾ ਕੈਟਲ ਫੀਡ ਪਲਾਂਟ ਖੰਨਾ ਨੇ 350 ਕਰੋੜ ਦਾ ਮੁਨਾਫ਼ਾ ਕਮਾਇਆ-ਜਨਰਲ ਮੈਨੇਜਰ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ 'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।