ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ, ਖੰਨਾ ਦੇ ਅਧੀਨ ਅਤੇ ਕਾਲਜ ਦੀ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ ਦੇ ਯੋਗ ਮਾਰਗ ਦਰਸ਼ਨ ਹੇਠ ਹਰਿੰਦਰ ਕੌਰ (ਕਨਵੀਨਰ ਅਤੇ ਡੀਨ ਅਕੈਡਮਿਕਸ), ਡਾ. ਗੋਲਡੀ ਗਰਗ (ਡੀਨ ਕੋ-ਅਕੈਡਮਿਕਸ), ਅਚਲਾ ਸ਼ਰਮਾ ਅਤੇ ਪੁਨੀਤ ਸ਼ਰਮਾ ਦੀ ਦੇਖਰੇਖ ਹੇਠ ਕਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਨੇ ਆਈਕਿਊਏਸੀ ਸੈੱਲ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ 'ਕਰੀਅਰ ਗਾਈਡੈਂਸ ਐਂਡ ਕਾਊਾਸਲਿੰਗ' ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ¢ ਇਸ ਲੈਕਚਰ ਦੇ ਮੁੱਖ ਵਕਤਾ ਅਨੁਜ ਕਿਸ਼ੋਰ ਦੱਤਾ (ਕਰੀਅਰ ਕਾਊਾਸਲਰ, ਡੀ. ਬੀ. ਈ. ਈ. ਲੁਧਿਆਣਾ) ਸਨ¢ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ ਅਤੇ ਆਈਕਿਊਏਸੀ ਅਤੇ ਕਰੀਅਰ ਗਾਈਡੈਂਸ ਟੀਮ ਵਲੋਂ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ¢ਵਿਦਿਆਰਥਣਾਂ ਨੂੰ ਰੋਜ਼ਗਾਰ ਰਜਿਸਟ੍ਰੇਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਇਹ ਲੈਕਚਰ ਖ਼ਾਸ ਤੌਰ 'ਤੇ ਆਖ਼ਰੀ ਸਾਲ ਦੀਆਂ ਵਿਦਿਆਰਥਣਾਂ ਲਈ ਕਰਵਾਇਆ ਗਿਆ ਸੀ¢ ਸੈਸ਼ਨ ਵਿਚ ਬੈਂਕਿੰਗ, ਸਟਾਫ਼ ਸਿਲੈੱਕਸ਼ਨ, ਆਈ. ਏ. ਐੱਸ., ਆਈ. ਪੀ. ਐੱਸ., ਪੀ. ਸੀ. ਐੱਸ. ਅਤੇ ਹੋਰ ਸਰਕਾਰੀ ਨੌਕਰੀਆਂ ਨਾਲ ਸੰਬੰਧਿਤ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ¢ ਟਰੱਸਟ ਦੇ ਪ੍ਰਧਾਨ ਸੰਜੀਵ ਧਮੀਜਾ, ਉਪ-ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਨਰਲ ਸਕੱਤਰ ਰਾਜੇਸ਼ ਡਾਲੀ, ਜੁਆਇੰਟ ਜਨਰਲ ਸਕੱਤਰ ਜਤਿੰਦਰ ਦੇਵਗਨ ਅਤੇ ਸਕੱਤਰ ਕਵਿਤਾ ਗੁਪਤਾ ਨੇ ਇਸ ਸਫਲ ਆਯੋਜਨ ਲਈ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ¢