15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਰਤ-ਅਮਰੀਕਾ ਦੇ ਸਾਂਝੇ ਬਿਆਨ ਦੀਆਂ ਪਿੰਡ ਪੱਧਰ 'ਤੇ ਸਾੜੀਆਂ ਜਾਣਗੀਆਂ ਕਾਪੀਆਂ-ਬੱਗਾ

ਅਜੀਤ ਡੈਸਕ 14-02-2026
ਮਾਛੀਵਾੜਾ ਸਾਹਿਬ, 13 ਫਰਵਰੀ (ਮਨੋਜ ਕੁਮਾਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਅਗਵਾਈ ਵਿਚ ਹੋਈ¢ ਇਸ ਮੌਕੇ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਜਿਵੇਂ ਮੁਗਲ ਸ਼ਾਸਕਾਂ ਸਮੇਂ ਈਸਟ ਇੰਡੀਆ ਕੰਪਨੀ ਵਲੋਂ ਭਾਰਤ ਅੰਦਰ ਉਸ ਸਮੇਂ ਸਿਰਫ਼ ਵਪਾਰ ਕਰਨ ਲਈ ਇਜਾਜ਼ਤ ਲੈ ਕੇ ਪੂਰੇ ਦੇਸ਼ ਨੂੰ ਗ਼ੁਲਾਮ ਕੀਤਾ ਗਿਆ ਸੀ ਅਤੇ ਉਸ ਈਸਟ ਇੰਡੀਆ ਕੰਪਨੀ ਦੀ ਗੁਲਾਮੀ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ | ਹੁਣ ਉਸੇ ਰਸਤੇ ਉੱਤੇ ਫਿਰ ਤੋਂ ਭਾਜਪਾ ਦੀ ਸਰਕਾਰ ਵਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਦੇਸ਼ ਨੂੰ ਗ਼ੁਲਾਮ ਬਣਾਉਣ ਵਾਸਤੇ ਕਿਸਾਨ ਮਾਰੂ ਅਤੇ ਦੇਸ਼ ਮਾਰੂ ਸੰਧੀ ਰਾਤ ਦੇ ਹਨੇਰੇ ਵਿਚ ਕੀਤੀ ਗਈ ਹੈ ਅਤੇ ਉਸ ਦੇਸ਼ ਮਾਰੂ ਸੰਧੀ ਉੱਪਰ ਪਰਦਾ ਪਾਉਣ ਲਈ ਭਾਜਪਾ ਦੇ ਮੰਤਰੀਆਂ ਅਤੇ ਉਸ ਦੇ ਆਈ. ਟੀ. ਸੈੱਲ ਵਲੋਂ ਅਮਰੀਕਾ ਦੀ ਬੋਲੀ ਬੋਲਦੇ ਹੋਏ ਭਾਰਤ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ ਅਤੇ ਉਸ ਦੇਸ਼ ਮਾਰੂ ਫ਼ੈਸਲੇ ਨੂੰ ਲਾਗੂ ਹੋਣ ਤੋਂ ਰੋਕਣ ਲਈ ਕਿਸਾਨਾਂ ਵਲੋਂ ਦੇਸ਼ ਵਾਸੀਆਂ ਨੂੰ ਫਿਰ ਤੋਂ ਦੇਸ਼ ਨੂੰ ਗ਼ੁਲਾਮ ਹੋਣ ਤੋਂ ਬਚਾਉਣ ਲਈ ਅੰਦੋਲਨ ਲੜਨਾ ਪਵੇਗਾ¢ ਸੁਪਿੰਦਰ ਸਿੰਘ ਬੱਗਾ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਭਾਜਪਾ ਦੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਵਲੋਂ ਗੁਮਰਾਹਕੁਨ ਪ੍ਰਚਾਰ ਕਰਦੇ ਹੋਏ ਦੇਸ਼ ਨੂੰ ਗ਼ੁਲਾਮ ਬਣਾਉਣ ਵਾਲੀ ਅਤੇ ਦੇਸ਼ ਦੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਤੋੜਨ ਵਾਲੀ ਅਮਰੀਕਾ ਨਾਲ ਕੀਤੀ ਗਈ ਸੰਧੀ ਸਬੰਧੀ ਗੁਮਰਾਹਕੁਨ ਪ੍ਰਚਾਰ ਕਰਦੇ ਹੋਏ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ¢ ਭਾਰਤ ਅਮਰੀਕਾ ਦਰਮਿਆਨ ਰਾਤ ਦੇ ਹਨੇਰੇ ਵਿਚ ਹੋਏ ਸਮਝੌਤੇ ਦੀ ਸਚਾਈ ਭਾਰਤ ਅਤੇ ਅਮਰੀਕਾ ਦੇ ਸਾਂਝੇ ਬਿਆਨ ਤੋਂ ਸਾਹਮਣੇ ਆ ਚੁੱਕੀ ਹੈ¢ ਇਸ ਲਈ 15 ਫਰਵਰੀ ਨੂੰ ਭਾਰਤ ਅਤੇ ਅਮਰੀਕਾ ਦੇ ਸਾਂਝੇ ਬਿਆਨ ਦੀਆਂ ਕਾਪੀਆਂ ਸਾਰੇ ਦੇਸ਼ ਅੰਦਰ ਸਾੜੀਆਂ ਜਾਣਗੀਆਂ¢ ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਬਲਾਕ ਪ੍ਰਧਾਨ ਸਵਰਨਜੀਤ ਸਿੰਘ ਘੁਲਾਲ, ਜਗਦੇਵ ਸਿੰਘ ਰਾਣਵਾਂ, ਕਰਨੈਲ ਸਿੰਘ ਰਾਣਵਾਂ, ਕਰਮ ਸਿੰਘ ਰਾਣਵਾਂ, ਬਲਵਿੰਦਰ ਸਿੰਘ ਪੂਨੀਆ, ਹਰਵਿੰਦਰ ਸਿੰਘ ਪੂਨੀਆ, ਕੁਲਦੀਪ ਸੇਖੋਂ, ਜਸਮੇਲ ਸਿੰਘ ਭਮਾਂ ਕਲਾਂ, ਜਗਦੀਪ ਸਿੰਘ ਤੱਖਰ, ਗੁਲਜ਼ਾਰ ਸਿੰਘ ਤੱਖਰਾਂ, ਹਰਪ੍ਰੀਤ ਗਿੱਲ ਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਹੁਣ ਸਿਵਲ ਹਸਪਤਾਲ 'ਚ ਵੀ ਹੋ ਸਕੇਗਾ ਪਿੱਤੇ ਦੀ ਪੱਥਰੀ ਦਾ ਦੂਰਬੀਨ ਰਾਹੀਂ ਇਲਾਜ ਅਗਲੀ ਖ਼ਬਰ ਪੰਜਾਬ ਦੇ ਲੋਕ ਪਿਆਰ ਦੀ ਭਾਸ਼ਾ ਸਮਝਦੇ ਹਨ, ਹੰਕਾਰ ਦੀ ਨਹੀਂ-ਇੰਜ. ਬੋਪਾਰਾਏ/ਪੰਧੇਰਖੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।