ਦੋਰਾਹਾ, 13 ਫਰਵਰੀ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ¢ ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਪਵਿੱਤਰਪਾਲ ਸਿੰਘ ਪਾਂਗਲੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ¢ ਵਿਦਿਆਰਥੀਆਂ ਵਿਚ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ ਦਾ ਮੁਕਾਬਲਾ ਕਰਵਾਇਆ ਗਿਆ¢ ਬਾਰ੍ਹਵੀਂ ਦੇ ਅਰਸ਼ਦੀਪ ਸਿੰਘ ਗੁਰਮ (ਮੈਡੀਕਲ) ਨੂੰ ਮਿਸਟਰ ਫੇਅਰਵੈੱਲ ਅਤੇ ਹਰਮਨ ਮੁੰਡੀ (ਮੈਡੀਕਲ) ਨੂੰ ਮਿਸ ਫੇਅਰਵੈੱਲ ਦੇ ਖ਼ਿਤਾਬ ਹਾਸਲ ਹੋਇਆ¢ ਮੁੱਖ ਮਹਿਮਾਨ ਪਵਿੱਤਰਪਾਲ ਸਿੰਘ ਪਾਂਗਲੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ, ਖੇਤੀਬਾੜੀ ਨਾਲ਼ ਸੰਬੰਧਿਤ ਵਿਗਿਆਨਿਕ ਖੋਜਾਂ ਬਾਰੇ ਦੱਸਿਆ ਅਤੇ ਉਚੇਰੀ ਸਿੱਖਿਆ ਵਾਸਤੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ¢ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਕਾਰਜਕਾਰੀ ਪ੍ਰਬੰਧਕ ਰੁਪਿੰਦਰ ਕੌਰ ਬਰਾੜ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਾ ਸੰਦੇਸ਼ ਭੇਜਿਆ¢ ਇਸ ਮੌਕੇ ਕਮੇਟੀ ਮੈਂਬਰ ਰਵਿੰਦਰ ਸਿੰਘ, ਕਾਲਜ ਪ੍ਰੋਫ਼ੈਸਰ ਹਰਪ੍ਰੀਤ ਕੌਰ ਅਤੇ ਪ੍ਰੋਫ਼ੈਸਰ ਦੀਪਾਲੀ ਹਾਜ਼ਰ ਸਨ¢ ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜ਼ਿੰਦਗੀ ਵਿਚ ਆਉਣ ਵਾਲੀਆਂ ਚੁਨੌਤੀਆਂ ਨੂੰ ਖਿੜੇ-ਮੱਥੇ ਸਵੀਕਾਰ ਕਰਦੇ ਹੋਏ ਆਪਣੇ ਮੁਕਾਮ ਨੂੰ ਹਾਸਿਲ ਕਰਨਾ ਚਾਹੀਦਾ ਹੈ¢