ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੀ ਬਾਇਉਲੋਜੀ ਐਸੋਸੀਏਸ਼ਨ ਵਲੋਂ ਸੱਪਾਂ ਦੇ ਰਹੱਸਮਈ ਜੀਵਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਤੱਥਾਂ ਸੰਬੰਧੀ ਜਾਣਕਾਰੀ ਭਰਪੂਰ ਭਾਸ਼ਣ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਜੰਗਲੀ ਜੀਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸੱਪਾਂ ਬਾਰੇ ਮਿੱਥਾਂ ਨੂੰ ਦੂਰ ਕਰਨਾ ਸੀ¢ ਸਮਾਗਮ ਦੇ ਮੁੱਖ ਬੁਲਾਰੇ ਮਾਨਿਕ ਕਪੂਰ ਨੇ ਸੱਪਾਂ ਦੇ ਵਿਵਹਾਰ, ਉਨ੍ਹਾਂ ਦੀਆਂ ਕਿਸਮਾਂ ਅਤੇ ਵਾਤਾਵਰਨ ਪ੍ਰਣਾਲੀ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਸੰਬੰਧੀ ਵਿਸਥਾਰ ਨਾਲ ਦੱਸਿਆ¢ ਮਾਨਿਕ ਕਪੂਰ ਨੇ ਵਿਗਿਆਨਕ ਤੱਥਾਂ ਨਾਲ ਸੱਪਾਂ ਬਾਰੇ ਸਮਾਜਿਕ ਗਲਤ ਧਾਰਨਾਵਾਂ ਨੂੰ ਸਪਸ਼ਟ ਕੀਤਾ ਅਤੇ ਦੱਸਿਆ ਕਿ ਸੱਪ ਦੇ ਡੰਗਣ ਦੀ ਸਥਿਤੀ ਵਿਚ ਮੁੱਢਲੀ ਸਹਾਇਤਾ ਕਿਵੇਂ ਦੇਣੀ ਹੈ¢ ਇਸ ਮੌਕੇ ਕਾਲਜ ਸਕੱਤਰ ਅਜੈ ਸੂਦ, ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਮੋਹਿਤ ਗੋਇਲ ਪੌਂਪੀ ਅਤੇ ਕਾਲਜ ਪਿ੍ੰਸੀਪਲ ਡਾ. ਕੇ. ਕੇ. ਸ਼ਰਮਾ ਵਿਸ਼ੇਸ਼ ਮਹਿਮਾਨ ਸਨ¢ ਮਹਿਮਾਨਾਂ ਦਾ ਸਵਾਗਤ ਐਸੋਸੀਏਸ਼ਨ ਦੇ ਪ੍ਰਬੰਧਕ ਡਾ. ਚਰਨ ਕੁਮਾਰ ਨੇ ਕੀਤਾ¢ ਫੈਕਲਟੀ ਮੈਂਬਰ ਪ੍ਰੋ. ਰਵਿੰਦਰਜੀਤ ਸਿੰਘ, ਪ੍ਰੋ. ਸਿਮਰਨ ਅਤੇ ਪ੍ਰੋ. ਰਾਸ਼ੀ ਨੇ ਵੀ ਲੈਕਚਰ ਵਿਚ ਹਿੱਸਾ ਲਿਆ | ਪਿ੍ੰਸੀਪਲ ਡਾ. ਕੇ. ਕੇ. ਸ਼ਰਮਾ ਨੇ ਜੀਵ ਵਿਗਿਆਨ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਅਜਿਹੇ ਵਿਹਾਰਕ ਲੈਕਚਰ ਬਹੁਤ ਜ਼ਰੂਰੀ ਹਨ¢ ਪ੍ਰੋਗਰਾਮ ਦੇ ਅੰਤ ਵਿਚ ਮੁੱਖ ਬੁਲਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਕਾਲਜ ਮੈਨੇਜਮੈਂਟ ਕਮੇਟੀ ਦੇ ਉਪ ਪ੍ਰਧਾਨ ਨਵੀਨ ਥੰਮਣ, ਜਨਰਲ ਸਕੱਤਰ ਰਾਜੇਸ਼ ਡਾਲੀ ਅਤੇ ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ ਨੇ ਇਸ ਸਫਲ ਸਮਾਗਮ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ |