15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਾਹਨੇਵਾਲ 'ਚ ਲਗਾਇਆ ਗਿਆ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਅਜੀਤ ਡੈਸਕ 14-02-2026
ਸਾਹਨੇਵਾਲ, 13 ਫਰਵਰੀ (ਹਨੀ ਚਾਠਲੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈਰੋਂ ਸਮੇਤ ਸਮੂਹ ਮੈਂਬਰਾਂ ਦੀ ਦੇਖਰੇਖ ਹੇਠ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਅਤੇ ਲਾਈਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਦੇ ਸਹਿਯੋਗ ਨਾਲ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ 300 ਦੇ ਲਗਭਗ ਲੋਕਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਜਿਨ੍ਹਾਂ ਵਿਚੋਂ ਚਿੱਟੇ ਮੋਤੀਏ ਦੇ 37 ਲੋਕਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜਾਵੇਗਾ ਅਤੇ 180 ਲੋਕਾਂ ਨੂੰ ਐਨਕਾਂ ਮੁਫ਼ਤ ਦਿੱਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਬਾਕੀ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ¢ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈਰੋਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਸੁਖਜੀਤ ਸਿੰਘ ਹਰਾ ਅਤੇ ਲਾਈਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਸੇਵਾ ਵਾਸਤੇ ਮੁਫ਼ਤ ਅੱਖਾਂ ਦੇ ਇਲਾਜ ਲਈ ਮੁਫ਼ਤ ਮੈਡੀਕਲ ਕੈਂਪ ਲਗਾਉਣੇ ਸਭ ਤੋਂ ਉੱਤਮ ਅਤੇ ਪੁੰਨ ਦੇ ਕਾਰਜ ਹਨ¢ ਕੈਂਪ ਦੌਰਾਨ ਸੇਵਾਮੁਕਤ ਥਾਣੇਦਾਰ ਲਾਭ ਸਿੰਘ ਸਿੱਧੂ ਅਤੇ ਰਣਜੀਤ ਸਿੰਘ ਵਲੋਂ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ¢ ਇਸ ਮੌਕੇ ਅਵਤਾਰ ਸਿੰਘ, ਮਨਜੀਤ ਸਿੰਘ, ਆਈ. ਐੱਸ. ਖੰਨਾ, ਐੱਮ. ਐੱਸ. ਪਾਵਾ, ਜਤਿੰਦਰ ਠਾਕੁਰ, ਸੁਭਾਸ਼ ਸੋਂਧੀ (ਲਾਈਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਦੀ ਸਮੂਹ ਟੀਮ), ਸਾਬਕਾ ਪ੍ਰਧਾਨ ਹਰਵੰਤ ਸਿੰਘ ਮਾਂਗਟ, ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈ. ਟੀ. ਓ., ਕੌਂਸਲਰ ਸਵਰਨ ਕੁਮਾਰ ਸੋਨੀ, ਸੰਪੂਰਨ ਸਿੰਘ ਸਨਮ, ਰਿਟਾ. ਡੀ. ਐੱਸ. ਪੀ. ਦਵਿੰਦਰ ਸਿੰਘ ਸੰਧੂ, ਰਿਟਾ. ਡੀ. ਐੱਸ. ਪੀ. ਗੁਰਬਚਨ ਸਿੰਘ, ਕੌਂਸਲਰ ਕੁਲਜੀਤ ਸਿੰਘ ਸੰਧੂ, ਨਰਿੰਦਰ ਸਿੰਘ ਨਾਰੰਗ, ਪ੍ਰਧਾਨ ਜਗਜੀਤ ਸਿੰਘ ਸੰਧੂ, ਬੰਟੀ, ਰਿੰਪੀ, ਜੰਗ ਸਿੰਘ, ਦਿਲਬਾਗ ਸਿੰਘ, ਪ੍ਰਧਾਨ ਬੱਗਾ, ਹਰਬੰਸ ਸਿੰਘ ਸੈਂਸ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਪੰਜਾਬ ਅੰਦਰ ਫਿਰੌਤੀਆਂ ਤੇ ਮਾਰਧਾੜ ਕਾਰਨ ਲੋਕ ਚਿੰਤਤ-ਲੱਖਾ ਪਾਇਲ ਅਗਲੀ ਖ਼ਬਰ ਪਿੰਡ ਮੰਡਿਆਣੀ ਵਿਖੇ ਘੋੜੀਆਂ ਦੀਆਂ ਦੌੜਾਂ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।