15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਝਾੜ ਸਾਹਿਬ ਕਾਲਜ ਵਿਖੇ ਐਨ. ਐੱਸ. ਐੱਸ. ਕੈਂਪ ਜਾਰੀ <br/>

ਅਜੀਤ ਡੈਸਕ 14-02-2026
ਮਾਛੀਵਾੜਾ ਸਾਹਿਬ, 13 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਦੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸੱਤ ਦਿਨਾਂ ਐਨ. ਐੱਸ. ਐੱਸ. ਕੈਂਪ 'ਵਿਕਸਤ ਭਾਰਤ ਐਂਡ ਡਰੱਗ ਫ਼ਰੀ ਸੁਸਾਇਟੀ' ਥੀਮ ਹੇਠ ਜਾਰੀ ਹੈ | ਕੈਂਪ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਹੋਈ | ਇਸ ਮੌਕੇ ਡਾ. ਅੰਜੂ ਸ਼ਰਮਾ ਇੰਚਾਰਜ ਡਿਸਪੈਂਸਰੀ ਝਾੜ ਸਾਹਿਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਿਨ੍ਹਾਂ ਵਲੋਂ ਹੋਰ ਮਹਿਮਾਨਾਂ ਸਮੇਤ ਸ਼ਮਾਂ ਰੌਸ਼ਨ ਕਰਨ ਦੀ ਰਸਮ ਕੀਤੀ ਗਈ | ਪ੍ਰੋਗਰਾਮ ਅਫ਼ਸਰ ਵਲੋਂ ਐਨ. ਐੱਸ. ਐੈੱਸ. ਦੇ ਇਤਿਹਾਸ, ਉਦੇਸ਼ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਪ੍ਰੋ. ਸੁਖਨਪ੍ਰੀਤ ਕੌਰ ਅਤੇ ਪ੍ਰੋ. ਸ਼ਹਿਨਾਜ਼ ਵਲੋਂ ਕੈਂਪ ਦੌਰਾਨ ਡਿਊਟੀ ਨਿਭਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ | ਮੁੱਖ ਮਹਿਮਾਨ ਵਲੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਪੈਦਾ ਕਰਨੀ ਜ਼ਰੂਰੀ ਹੈ | ਡਾ. ਸੁਨੀਤਾ ਕੌਸ਼ਲ ਵਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਜਸਵੀਰ ਕੌਰ, ਸਰਬਜੀਤ ਕੌਰ, ਹਰਜੋਤ ਕੌਰ, ਬਬੀਤਾ ਅਤੇ ਬਲਬੀਰ ਕੌਰ ਮੌਜੂਦ ਸਨ |

ਪਿਛਲੀ ਖ਼ਬਰ ਮੀਟਿੰਗ 'ਚ ਮਾਨ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ ਅਗਲੀ ਖ਼ਬਰ ਘੁੰਗਰਾਲੀ ਰਾਜਪੂਤਾਂ ਪ੍ਰਾਇਮਰੀ ਸਕੂਲ ਵਿਖੇ ਕਰਵਾਈ ਗਈ ਸਾਲਾਨਾ ਐਥਲੀਟ ਮੀਟ ਨੇ ਅਮਿੱਟ ਯਾਦਾਂ ਬਖੇਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।