ਸਾਹਨੇਵਾਲ, 13 ਫਰਵਰੀ (ਹਨੀ ਚਾਠਲੀ)-ਲਾਈਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵਲੋਂ ਸਾਹਨੇਵਾਲ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਰਜਿ. ਅਤੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ 13 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸੀਨੀਅਰ ਸਿਟੀਜ਼ਨ ਭਵਨ ਨੇੜੇ ਸਿਵਲ ਹਸਪਤਾਲ ਸਾਹਨੇਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਗੁਰਪ੍ਰੀਤ ਸਿੰਘ ਕੈਰੋਂ ਪ੍ਰਧਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਪ੍ਰਧਾਨ ਕੈਰੋਂ ਨੇ ਦੱਸਿਆ ਕਿ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਪਹੁੰਚ ਰਹੀ ਹੈ ਉਨ੍ਹਾਂ ਕਸਬਾ ਸਾਹਨੇਵਾਲ ਅਤੇ ਆਸ ਪਾਸ ਪਿੰਡਾਂ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਚ ਪਹੁੰਚ ਕੇ ਅੱਖਾਂ ਦਾ ਮੁਫ਼ਤ ਚੈੱਕਅਪ ਕਰਵਾ ਕੇ ਇਲਾਜ ਕਰਵਾਓ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਲਾਭ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ, ਚਰਨਜੀਤ ਸਿੰਘ, ਸੋਹਣ ਸਿੰਘ, ਕੈਪਟਨ ਸੁਖਜੀਤ ਸਿੰਘ ਹਰਾ, ਮਲਕੀਤ ਸਿੰਘ ਗਿੱਲ ਚੇਅਰਮੈਨ, ਗੁਲਜ਼ਾਰ ਸਿੰਘ ਕੈਸ਼ੀਅਰ, ਹਰਵੰਤ ਸਿੰਘ, ਬੰਤਾ ਸਿੰਘ, ਸੰਪੂਰਨ ਸਿੰਘ, ਅਸ਼ਵਨੀ ਆਦਿ ਹਾਜ਼ਰ ਸਨ |