15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੀਟਿੰਗ 'ਚ ਮਾਨ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ

ਅਜੀਤ ਡੈਸਕ 14-02-2026
ਸਮਰਾਲਾ, 13 ਫਰਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਮੁੱਢ ਤੋਂ ਵਿਸਾਰ ਦਿੱਤਾ ਹੈ | ਪੰਜਾਬ ਦੇ ਬਹੁਤ ਸਾਰੇ ਪੈਨਸ਼ਨਰ 2.59 ਦੇ ਗੁਣਾਂਕ ਨਾਲ ਪੈਨਸ਼ਨ ਰਿਵਾਈਜ਼ ਕਰਨੀ, ਮਹਿੰਗਾਈ ਭੱਤੇ 16% ਦੀਆਂ ਕਿਸ਼ਤਾਂ ਅਤੇ ਮਹੀਨਿਆਂ ਵਧੀ ਦਾ ਡੀ. ਏ. ਉਡੀਕਦਿਆਂ ਰੱਬ ਨੂੰ ਪਿਆਰੇ ਹੋ ਚੁੱਕੇ ਹਨ | ਪਰ ਪੰਜਾਬ ਦੀ ਮੌਜੂਦਾ ਸਰਕਾਰ ਨੇ ਮਹਿੰਗਾਈ ਤਾਂ ਕੀ ਘੱਟ ਕਰਨੀ ਸੀ ਸਗੋਂ ਮਹਿੰਗਾਈ ਭੱਤਾ ਹੀ ਜਾਮ ਕਰ ਦਿੱਤਾ | ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਤਿਆਗਿਆ ਤਾਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਨੂੰ ਸਬਕ ਸਿਖਾਉਣ ਦੀ ਤਿਆਰੀ ਕਰੀਂ ਬੈਠੇ ਹਨ | ਦਲੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਦੀ 'ਆਪ' ਸਰਕਾਰ ਖ਼ਿਲਾਫ਼ ਪੈਨਸ਼ਨਰ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਯਸ਼ਪਾਲ ਮਿੰਟਾ ਨੇ ਆਪਣੇ ਸੰਬੋਧਨ ਵਿਚ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਨਿਕਟ ਭਵਿੱਖ ਵਿਚ ਸਰਕਾਰ ਖ਼ਿਲਾਫ਼ ਵਿੱਢੇ ਜਾ ਰਹੇ ਸੰਘਰਸ਼ ਲਈ ਤਿਆਰ ਰਹਿਣ | ਲੈਕ. ਹਰੀ ਚੰਦ ਨੇ ਕਿਹਾ ਕਿ ਇਹ ਸਰਕਾਰ ਹੁਣ ਤੱਕ ਦੀਆਂ ਪਿਛਲੀਆਂ ਸਰਕਾਰਾਂ ਵਿਚੋਂ ਸਭ ਤੋਂ ਨਿਕੰਮੀ ਸਾਬਤ ਹੋਈ ਹੈ | ਮੀਟਿੰਗ ਨੂੰ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਰੌਸ਼ਨ ਲਾਲ ਅਰੋੜਾ, ਹਰਬੰਸ ਸਿੰਘ, ਰਘਵੀਰ ਸਿੰਘ ਰਿਟਾ. ਐੱਸ. ਡੀ. ਓ., ਗੁਰਚਰਨ ਸਿੰਘ ਸਰਵਰਪੁਰ, ਭਰਪੂਰ ਸਿੰਘ ਅਤੇ ਯਸ਼ਪਾਲ ਨੇ ਵੀ ਸੰਬੋਧਨ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਦੀ ਲੈਕ. ਵਿਜੇ ਕੁਮਾਰ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਮੀਟਿੰਗ ਵਿਚ ਚਰਨਜੀਤ ਸਿੰਘ ਸੀਨੀ. ਮੀਤ ਪ੍ਰਧਾਨ, ਗੁਰਚਰਨ ਸਿੰਘ, ਕੈਸ਼ੀਅਰ ਪ੍ਰੇਮ ਨਾਥ, ਸੁਨੀਲ ਸ਼ੁਕਲਾ, ਮੇਲਾ ਸਿੰਘ, ਬਲਵਿੰਦਰ ਸਿੰਘ ਪੁਲਿਸ ਵਿਭਾਗ ਅਤੇ ਮਾ. ਸੁਰਿੰਦਰ ਵਰਮਾ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਏ. ਐੱਸ. ਇੰਸਟੀਟਿਊਸ਼ਨਜ਼ ਖੰਨਾ ਵਿਚ ਆਈ. ਆਈ. ਸੀ. ਵਲੋਂ ਵਿਸ਼ੇਸ਼ ਸੈਸ਼ਨ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਧਾਨ ਸੋਨੀਆ ਗੋਇਲ ਨੇ ਕੀਤਾ ਪ੍ਰਚਾਰ, ਸੀ. ਐਸ. ਸੀ. ਸੈਂਟਰਾਂ 'ਤੇ ਆਪ ਜਾ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।