15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਏ. ਐੱਸ. ਇੰਸਟੀਟਿਊਸ਼ਨਜ਼ ਖੰਨਾ ਵਿਚ ਆਈ. ਆਈ. ਸੀ. ਵਲੋਂ ਵਿਸ਼ੇਸ਼ ਸੈਸ਼ਨ ਕਰਵਾਇਆ

ਅਜੀਤ ਡੈਸਕ 14-02-2026
ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿੱਚ ਆਈ. ਆਈ. ਸੀ. (ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ) ਵਲੋਂ ਟੈਕਨੋਲੋਜੀ ਰੈਡੀਨੈੱਸ ਲੈਵਲ, ਆਈ. ਪੀ. ਕਮਰਸ਼ਲਾਈਜ਼ੇਸ਼ਨ, ਮੈਨੂਫੈਕਚਰਿੰਗ ਰੈਡੀਨੈੱਸ ਲੈਵਲ ਅਤੇ ਇਨੋਵੇਸ਼ਨ ਰੈਡੀਨੈੱਸ ਲੈਵਲ, ਵਪਾਰੀਕਰਨ ਅਤੇ ਤਕਨਾਲੋਜੀ ਵਿਸ਼ਿਆਂ 'ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਵਕਤਾ ਡਾ. ਰਾਜੀਵ ਚੌਹਾਨ, ਐਸੋਸੀਏਟ ਪ੍ਰੋਫੈਸਰ ਅਤੇ ਹੈੱਡ, ਸਿਵਲ ਇੰਜੀਨੀਅਰਿੰਗ ਵਿਭਾਗ, ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਰਹੇ | ਆਪਣੇ ਸੰਬੋਧਨ ਦੌਰਾਨ ਡਾ. ਚੌਹਾਨ ਨੇ ਟੈਕਨੋਲੋਜੀ ਰੈਡੀਨੈੱਸ ਲੈਵਲ ਦੀਆਂ ਵੱਖ-ਵੱਖ ਅਵਸਥਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਕਿਸੇ ਵੀ ਨਵੀਨਤਾ ਜਾਂ ਖੋਜ ਨੂੰ ਪ੍ਰਯੋਗਸ਼ਾਲਾ ਪੱਧਰ ਤੋਂ ਮਾਰਕੀਟ ਤੱਕ ਪਹੁੰਚਾਇਆ ਜਾਂਦਾ ਹੈ | ਉਨ੍ਹਾਂ ਨੇ ਮੈਨੂਫੈਕਚਰਿੰਗ ਰੈਡੀਨੈੱਸ ਲੈਵਲ ਅਤੇ ਇਨੋਵੇਸ਼ਨ ਰੈਡੀਨੈੱਸ ਲੈਵਲ ਦੀ ਧਾਰਣਾ ਨੂੰ ਸੌਖੇ ਉਦਾਹਰਣਾਂ ਰਾਹੀਂ ਸਮਝਾਇਆ | ਡਾ. ਚੌਹਾਨ ਨੇ ਬੌਧਿਕ ਸੰਪੱਤਾ ਅਧਿਕਾਰਾਂ ਦੇ ਮਹੱਤਵ 'ਤੇ ਰੌਸ਼ਨੀ ਪਾਉਂਦਿਆਂ ਪੇਟੈਂਟ, ਕਾਪੀ-ਰਾਈਟ ਅਤੇ ਟਰੇਡਮਾਰਕ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਵਪਾਰੀਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਟੈਕਨੌਲੋਜੀ ਟਰਾਂਸਫ਼ਰ ਦੀ ਪ੍ਰਕਿਰਿਆ ਦੇ ਸਹਿਯੋਗ ਅਤੇ ਸਟਾਰਟਅੱਪ ਈਕੋਸਿਸਟਮ ਵਿੱਚ ਇਸ ਦੀ ਭੂਮਿਕਾ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਮੁੱਖ ਵਕਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਇਨੋਵੇਸ਼ਨ ਅਤੇ ਐਂਟਰੇਪ੍ਰੇਨਿਊਰਸ਼ਿਪ ਦੀ ਦਿਸ਼ਾ ਵੱਲ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਦੇ ਹਨ | ਅੰਤ ਵਿੱਚ ਪ੍ਰੋਫੈਸਰ ਹਰਨੀਤ ਨੇ ਸਾਰੇ ਭਾਗੀਦਾਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਤਿਲਕ ਸੈਰਾਮਨੀ ਪਾਰਟੀ ਕਰਵਾਈ ਅਗਲੀ ਖ਼ਬਰ ਮੀਟਿੰਗ 'ਚ ਮਾਨ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।