ਸਾਹਨੇਵਾਲ, 13 ਫਰਵਰੀ (ਹਨੀ ਚਾਠਲੀ)-ਪੰਜਾਬ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਲੱਕੀ ਸੰਧੂ ਅਤੇ ਯੂਥ ਕਾਂਗਰਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਸੰਧੂ ਇਨ੍ਹਾਂ ਦੋਵਾਂ ਭਰਾਵਾਂ ਦੀ ਜੋੜੀ ਹਮੇਸ਼ਾ ਲੋੜਵੰਦ ਲੋਕਾਂ ਦੀ ਹਰ ਸਮੇਂ ਮਦਦ ਕਰਨ 'ਚ ਮੋਹਰੀ ਰਹਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਕੌਂਸਲਰ ਅਮਨਜੋਤ ਸਿੰਘ ਪਨੇਸਰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਕੌਂਸਲਰ ਪਨੇਸਰ ਨੇ ਕਿਹਾ ਕਿ ਜੋ ਯੂਥ ਕਾਂਗਰਸ ਦੀਆਂ ਆਨਲਾਈਨ ਵੋਟਾਂ ਪੈ ਰਹੀਆਂ ਹਨ | ਉਨ੍ਹਾਂ ਵਿਚ ਲੱਕੀ ਸੰਧੂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਅਮਰਿੰਦਰ ਸੰਧੂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦੇ ਅਹੁਦੇ ਵਜੋਂ ਚੋਣ ਲੜ ਰਹੇ ਹਨ | ਇਸ ਸਬੰਧੀ ਲੱਕੀ ਸੰਧੂ ਤੇ ਅਮਰਿੰਦਰ ਸੰਧੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਪੰਜਾਬ ਅੰਦਰ ਯੂਥ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ਲਈ 2 ਫਰਵਰੀ ਤੋਂ ਆਨਲਾਈਨ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ 2 ਮਾਰਚ ਤੱਕ ਵੋਟਾਂ ਪਾਉਣ ਦਾ ਕੰਮ ਚੱਲੇਗਾ |