17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰ ਦਾ ਸਾਲਾਨਾ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਅੱਜ ਹੋਵੇਗਾ ਸ਼ੁਰੂ

ਅਜੀਤ ਡੈਸਕ 15-02-2026
ਰਾਏਕੋਟ, 14 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਸ ਨਗਰ 'ਚ ਚਰਨ ਪਾਉਣ ਦੀ ਖੁਸ਼ੀ 'ਚ ਮਨਾਇਆ ਜਾਂਦਾ ਸਾਲਾਨਾ ਜੋੜ ਮੇਲਾ ਅੱਜ ਵਿਸ਼ਾਲ ਨਗਰ ਕੀਰਤਨ ਨਾਲ ਸ਼ੁਰੂ ਹੋਵੇਗਾ | ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸਾਲਾਨਾ ਜੋੜ ਮੇਲਾ 15, 16 ਅਤੇ 17 ਫਰਵਰੀ 2026 ਨੂੰ ਮਨਾਇਆ ਜਾਵੇਗਾ, ਜਿਸ ਦੌਰਾਨ 15 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਗੁਰਦੁਆਰਾ ਕਰੀਰ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਬਰ੍ਹਮੀ ਅਤੇ ਪਿੰਡ ਲਿੱਤਰ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ, ਜਿਸ ਦੌਰਾਨ ਭਾਈ ਲਖਵੀਰ ਸਿੰਘ ਤਖਤੂਪੁਰਾ ਦਾ ਕਵੀਸ਼ਰੀ ਜੱਥਾ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸ਼ਾਂਝ ਪਾਵੇਗਾ, ਜਦਕਿ 16 ਤੇ 17 ਫਰਵਰੀ ਨੂੰ ਢਾਡੀ ਤੇ ਕਵੀਸ਼ਰ ਦਰਬਾਰ ਸਜੇਗਾ | ਜਿਸ ਵਿਚ ਸਿੱਖ ਪੰਥ ਦੇ ਉੱਚ ਕੋਟੀ ਦੇ ਢਾਡੀ-ਕਵੀਸ਼ਰ ਜੱਥੇ ਭਾਈ ਹਰਨੇਕ ਸਿੰਘ ਬੁਲੰਦਪੁਰੀ, ਬੀਬੀ ਜਸਵੀਰ ਕੌਰ ਜੱਸ ਸੁਲਤਾਨਪੁਰ ਲੋਧੀ ਅਤੇ ਭਾਈ ਪਰਮਿੰਦਰ ਸਿੰਘ ਸਹੌਰ ਦੇ ਜਥਿਆਂ ਵਲੋਂ ਗੁਰੂ ਸਾਹਿਬਾਨ ਤੇ ਸਿੱਖ ਯੋਧਿਆਂ ਦਾ ਜੋਸ਼ ਭਰਿਆ ਇਤਿਹਾਸ ਸਰਵਣ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਨਗਰ ਕੌਂਸਲ ਦਫ਼ਤਰ ਤੇ ਪਸ਼ੂ ਹਸਪਤਾਲ ਵਾਲੀ ਥਾਂ ਸਿਵਲ ਹਸਪਤਾਲ 'ਚ ਮਿਲਾਉਣ ਦੀ ਯੋਜਨਾ-ਬੱਬੂ/ਰਿੰਕੂ ਅਗਲੀ ਖ਼ਬਰ ਡਾ. ਗੁਰਸ਼ਰਨ ਕÏਰ ਜੱਗੀ ਤੇ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬੀ ਸਾਹਿਤ ਅਕਾਦਮੀ ਵਿਖੇ ਪਾਈ ਫੇਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।