17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖੰਨਾ ਦੇ ਮੀਟ ਮਾਰਕੀਟ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਐਸ. ਡੀ. ਐਮ. ਸਵਾਤੀ ਟਿਵਾਣਾ ਵਲੋਂ ਘਰ-ਘਰ ਸੁਵਿਧਾਵਾਂ ਦੀ ਸ਼ੁਰੂਆਤ

ਅਜੀਤ ਡੈਸਕ 15-02-2026
ਖੰਨਾ, 14 ਫਰਵਰੀ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਦਿਨਾਂ ਦੌਰਾਨ ਇਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀ ਤਹਿਤ ਖੰਨਾ ਸ਼ਹਿਰ ਦੇ ਸਭ ਤੋਂ ਵੱਡੇ ਨਸ਼ਾ ਤਸਕਰੀ ਦੇ ਹੋਟ ਸਪੋਟ ਮੀਟ ਮਾਰਕੀਟ ਇਲਾਕੇ ਨੂੰ ਗੋਦ ਲਿਆ ਗਿਆ ਸੀ ਤਾਂ ਜੋ ਇੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕੇ ¢ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਆਦੇਸ਼ ਅਨੁਸਾਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਮੀਟ ਮਾਰਕੀਟ ਖੰਨਾ ਦੇ ਇਲਾਕੇ ਵਿਚ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਨੀਵਾਰ ਨੂੰ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ¢ ਇਸ ਤੋਂ ਇਲਾਵਾ ਮੀਟ ਮਾਰਕੀਟ ਇਲਾਕੇ ਦੇ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ¢ ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਇਸ ਇਲਾਕੇ ਦੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾਏ ਗਏ ਹਨ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਇਸ ਇਲਾਕੇ ਦੇ ਲੋਕਾਂ ਦਾ ਚੈੱਕਅਪ ਕਰਕੇ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ¢
ਐਸ. ਡੀ. ਐਮ ਖੰਨਾ ਨੇ ਦੱਸਿਆ ਕਿ ਇਹ ਪਹਿਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਆਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ | ਇਸ ਭਾਵੁਕ ਮੌਕੇ 'ਤੇ ਇਲਾਕੇ ਦੀਆਂ ਔਰਤਾਂ ਨੇ ਇੱਕ ਸੁਰ ਵਿੱਚ ਐਸ. ਡੀ. ਐਮ ਖੰਨਾ ਸਵਾਤੀ ਟਿਵਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਇਮਾਨਦਾਰ, ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਅਫ਼ਸਰ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ ¢ ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ, ਡੀ. ਐਸ. ਪੀ ਵਿਨੋਦ ਕੁਮਾਰ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ¢ ਸਭ ਨੇ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਖੰਨਾ ਨੂੰ ਮਾਡਲ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਦਿ੍ੜ੍ਹ ਨਿਸ਼ਚਾ ਪ੍ਰਗਟਾਇਆ |
ਪਿਛਲੀ ਖ਼ਬਰ ਬਲਾਕ ਮਲੌਦ ਦਾ ਪੰਚਾਇਤ ਅਫਸਰ ਮੁਅੱਤਲ ਅਗਲੀ ਖ਼ਬਰ ਖੰਨਾ ਪੁਲਿਸ ਵਲੋਂ ਇਕ ਸਿਲੰਡਰ ਚੋਰ ਗਰੋਹ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।