17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖਹਿਰਾ ਬੇਟ 'ਚ ਰੇਤ ਮਾਫੀਏ ਵਿਰੁੱਧ ਚੱਲ ਰਿਹਾ ਸੰਘਰਸ਼ ਸਿਖਰਾਂ 'ਤੇ ਪੁੱਜਾ

ਅਜੀਤ ਡੈਸਕ 15-02-2026
ਹੰਬੜਾਂ, 14 ਫਰਵਰੀ (ਮੇਜਰ ਹੰਬੜਾਂ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਖਹਿਰਾ ਬੇਟ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰੇਤ ਮਾਫੀਏ ਵਿਰੁੱਧ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦਾ ਚੱਲ ਰਿਹਾ ਸੰਘਰਸ਼ ਸਿਖਰਾਂ 'ਤੇ ਪੁੱਜ ਚੁੱਕਾ ਹੈ | ਰੋਸ ਧਰਨੇ 'ਚ ਅੱਜ ਕਾਂਗਰਸੀ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁੱਜਣ ਨਾਲ ਸਥਿਤੀ ਕਿਸ ਪਾਸੇ ਵੱਲ ਜਾਵੇਗੀ ਇਹ ਦੇਖਣਾ ਹੋਵੇਗਾ | ਰੋਸ ਧਰਨੇ ਦੀ ਅਗਵਾਈ ਕਰ ਰਹੇ ਨੌਜਵਾਨ ਆਗੂ ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਜਿੰਨ੍ਹਾ ਸਮਾਂ ਮਹਿਕਮਾਂ ਇਥੋਂ ਆਪਣੀਆਂ ਰੇਤ ਕੱਢਣ ਵਾਲੀਆਂ ਮਸ਼ੀਨਾਂ ਨਹੀਂ ਚੁੱਕ ਲੈਂਦਾ ਇਹ ਧਰਨਾ ਜਾਰੀ ਰਹੇਗਾ | ਉਨ੍ਹਾਂ ਦੱਸਿਆ ਕਿ ਅੱਜ ਸਾਡੇ ਪੰਜਾਬ ਦੇ ਨਿਧੱੜਕ ਆਗੂ ਸੁਖਪਾਲ ਸਿੰਘ ਖਹਿਰਾ ਧਰਨੇ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਰਹੇ ਹਨ ਤੇ ਹੋਰ ਜਥੇਬੰਦੀਆਂ ਦੇ ਆਗੂ ਤੇ ਇਲਾਕੇ ਦੇ ਲੋਕ ਵੱਡੀ ਗਿਣਤੀ 'ਚ ਧਰਨੇ 'ਚ ਸ਼ਮੂਲੀਅਤ ਕਰਨਗੇ ਤਾਂ ਜੋ ਸਰਕਾਰ ਤੇ ਪ੍ਰਸ਼ਾਸ਼ਨ ਨੂੰ ਰੇਤ ਮਾਫੀਏ ਦੀਆਂ ਧੱਕੇਸ਼ਾਹੀਆਂ ਤੋਂ ਜਾਣੂ ਕਰਵਾਇਆ ਜਾ ਸਕੇ ਤੇ ਇਸ ਨਾਜਾਇਜ਼ ਮਾਈਨਿੰਗ ਵਿਰੁੱਧ ਸਰਕਾਰ ਨੂੰ ਝੰਜੋੜਿਆ ਜਾ ਸਕੇ |
ਪਿਛਲੀ ਖ਼ਬਰ ਪ੍ਰਧਾਨ ਸੋਨੀਆ ਗੋਇਲ ਵਲੋਂ ਕੈਂਬਰਿਜ ਸਕੂਲ ਵਿਖੇ ਧਾਰਮਿਕ ਤੇ ਅਕਾਦਮਿਕ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾ... ਅਗਲੀ ਖ਼ਬਰ 38ਵੀਆਂ ਜਰਖੜ ਮਾਡਰਨ ਮਿੰਨੀ ਉਲੰਪਿਕ ਖੇਡਾਂ ਧੂਮ-ਧੜੱਕੇ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।