17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 15-02-2026
ਚੌਂਕੀਮਾਨ, 14 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਸਾਹਿਬਾਨਾਂ ਅੱਗੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ 'ਤੇ ਮੇਹਰ ਭਰਿਆ ਹੱਥ ਰੱਖਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਐੱਨ.ਆਰ.ਆਈ. ਪਰਿਵਾਰ ਗੁਰਚਰਨ ਸਿੰਘ ਧਨੋਆ ਸਾਬਕਾ ਸਰਪੰਚ ਤੇ ਇੰਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਧਨੋਆ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੜ੍ਹਾਈ ਸਮੇਤ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੁੱਚੇ ਸਕੂਲ ਸਟਾਫ਼ ਵਲੋਂ ਵੀ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਜੀ.ਐੱਚ.ਜੀ. ਕਾਲਜ ਦਾ ਏ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹੋਲੇ ਮਹੱਲੇ ਨੂੰ ਲੈ ਕੇ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਫ਼ਰਵਰੀ ਤੋਂ 4 ਮਾਰਚ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।