17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਜੀ.ਐੱਚ.ਜੀ. ਕਾਲਜ ਦਾ ਏ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-02-2026
ਰਾਏਕੋਟ, 14 ਫਰਵਰੀ (ਸੁਸ਼ੀਲ)-ਇਲਾਕੇ ਦੀ ਨਾਮਵਰ ਨਰਸਿੰਗ ਸੰਸਥਾ ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਦਾ ਏ.ਐੱਨ.ਐੱਮ (ਸਾਲ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਕਰਮਵੀਰ ਕੌਰ ਨੇ ਦੱਸਿਆ ਕਿ ਸੁਮਨ ਕੁਮਾਰੀ ਪੁੱਤਰੀ ਵੀਰਾ ਸਿੰਘ ਨੇ 1064 ਅੰਕ ਲੈ ਕੇ ਕਾਲਜ ਵਿਚ ਪਹਿਲਾ ਸਥਾਨ, ਮੰਜੂ ਪੁੱਤਰੀ ਅਨੂਪ ਕੁਮਾਰ ਨੇ 1061 ਅੰਕ ਲੈ ਕੇ ਦੂਜਾ ਸਥਾਨ ਅਤੇ ਬਬੀਤਾ ਕੁਮਾਰੀ ਪੁੱਤਰੀ ਹਰੀ ਸ਼ੰਕਰ ਮਾਹਤੋ ਨੇ 1059 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਜੀ.ਐੱਚ.ਜੀ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ ਅਤੇ ਡਾਇਰੈਕਟਰ ਡਾ. ਵਰੁਣ ਬਾਂਸਲ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।