ਜਗਰਾਉਂ, 14 ਫਰਵਰੀ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗਾਇਨ ਤੋਂ ਕੀਤੀ ਗਈ | ਇਸ ਸਮਾਰੋਹ ਵਿਚ ਜਮਾਤਾਂ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਮੋਹਰੀ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਇਕ ਪ੍ਰੇਰਨਾ ਭਰਿਆ ਗੀਤ ਅਤੇ ਭੰਗੜਾ ਵੀ ਪੇਸ਼ ਕੀਤਾ | ਸਕੂਲ ਦੇ ਪਿ੍ੰਸੀਪਲ ਸਿਸਟਰ ਐੱਨਸੀ ਜੋਸਫ਼ ਅਤੇ ਵਾਈਸ ਪਿ੍ੰਸੀਪਲ ਸਿਸਟਰ ਵਿਨੀਤਾ ਨੇ ਬੱਚਿਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਸਿਸਟਰ ਐੱਨਸੀ ਜੋਸਫ਼ ਨੇ ਸਨਮਾਨਿਤ ਹੋਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ |