17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵੱਡਾ ਵਰਦਾਨ-ਡਾ: ਕੰਗ

ਅਜੀਤ ਡੈਸਕ 15-02-2026
ਭੂੰਦੜੀ, 14 ਫਰਵਰੀ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਲਈ ਵੱਡਾ ਵਰਦਾਨ ਹੈ | ਇਹ ਪ੍ਰਗਟਾਵਾ ਡਾ: ਕੇ.ਐੱਨ.ਐੱਸ. ਕੰਗ ਨੇ ਪੱਤਰਕਾਰਾਂ ਨਾਲ ਸੰਤੋਖ ਸਿੰਘ ਰਸੂਲਪੁਰ ਦੀ ਲੜਕੀ ਵਿਆਹ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਲਗਭਗ 900 ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਸ ਯੋਜਨਾ ਤਹਿਤ ਇਲਾਜ ਦੀ ਸਹੂਲਤ ਉਪਲੱਬਧ ਕਰਵਾ ਦਿੱਤੀ ਗਈ ਹੈ | ਡਾ: ਕੰਗ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਗੰਭੀਰ ਬਿਮਾਰੀਆਂ ਦਾ ਇਲਾਜ ਆਮ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੋ ਜਾਂਦਾ ਹੈ, ਪਰ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਭਰੋਵਾਲ, ਸੰਤੋਖ ਸਿੰਘ ਰਸੂਲਪੁਰ, ਡਾ: ਜਗਦੇਵ ਸਿੰਘ ਕੌਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਤਲਵੰਡੀ ਕਲਾਂ ਦੇ 2 ਰੋਜ਼ਾ ਸੱਭਿਆਚਾਰਕ ਮੇਲੇ ਤੇ ਭੰਡਾਰੇ ਦਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਨੇ ਕੀਤਾ ਪੋਸਟਰ... ਅਗਲੀ ਖ਼ਬਰ ਸਰਪੰਚ ਗੁਰੂ ਨੇ ਪ੍ਰਾਇਮਰੀ ਸਕੂਲ ਹੰਬੜਾਂ 'ਚ ਨਵੇਂ ਬਣੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।