ਰਾਏਕੋਟ, 14 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਭਾਈ ਘਨ੍ਹੱਈਆ ਜੀ ਸੇਵਾ ਮਿਸ਼ਨ, ਐੱਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਸਾਲਾਨਾ ਸਮੂਹਿਕ ਵਿਆਹ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਪਾਲ ਸੇਖੋਂ ਕੈਲਗਿਰੀ ਨੇ ਦੱਸਿਆ ਕਿ ਭਾਈ ਘਨ੍ਹੱਈਆ ਜੀ ਸੇਵਾ ਮਿਸ਼ਨ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਿਤੀ 7 ਮਾਰਚ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਕਰਵਾਏ ਜਾ ਰਹੇ ਹਨ ਅਤੇ 8 ਮਾਰਚ 2026 ਨੂੰ ਗੁਰਦੁਆਰਾ ਸਿੱਧਸਰ ਡੇਰਾ ਸਾਹਿਬ ਪਿੰਡ ਭੈਣੀ ਬੜਿੰਗਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬਾਨ ਸੰਤ ਟੇਕ ਸਿੰਘ ਜੀ ਧਨੌਲਾ ਜਥੇਦਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ, ਐਕਟਰ ਰਾਜ ਕੁੰਦਰਾ, ਅੰਤਰਰਾਸ਼ਟਰੀ ਪਹਿਲਵਾਨ ਜੱਸਾ ਪੱਟੀ, ਪਿੰਕਾ ਜਰਗ ਸਮੇਤ ਹੋਰ ਕਈ ਸ਼ਖ਼ਸੀਅਤਾਂ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੀਆਂ |