ਜਗਰਾਉਂ, 14 ਫਰਵਰੀ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖ਼ੇ ਪਿ੍ੰਸੀਪਲ ਸੁਪਿ੍ਆ ਖੁਰਾਣਾ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਗਿਆਰ੍ਹਵੀ ਕਲਾਸ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਸ਼ਾਨਦਾਰ 'ਰੁਖ਼ਸਤ' ਸਮਾਰੋਹ ਕਰਵਾਇਆ | ਇਸ ਮੌਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਬਿਤਾਏ ਪਲਾਂ ਨੂੰ ਖੂਬਸੂਰਤ ਅਤੇ ਯਾਦਗਾਰ ਬਣਾਉਣ ਲਈ ਇਹ ਸਮਾਰੋਹ ਨੂੰ ਬਹੁਤ ਹੀ ਉਤਸ਼ਾਹ ਤੇ ਧੂਮਧਾਮ ਨਾਲ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਬਹੁਤ ਹੀ ਖੂਬਸੂਰਤ ਤੇ ਸੁਚੱਜੇ ਢੰਗ ਨਾਲ ਪਿ੍ੰਸੀਪਲ ਮੈਡਮ ਅਤੇ ਸਕੂਲ ਮੈਨੇਜਮੈਂਟ ਦਾ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਗਿੱਧਾ, ਭੰਗੜਾ, ਫਨੀ ਗੇਮਸ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤੇ | ਇਸ ਪ੍ਰੋਗਰਾਮ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸੱਭਿਆਚਾਰਕ ਅੰਦਾਜ਼ ਵਿਚ ਫੈਂਸੀ ਡਰੈੱਸ ਤੇ ਮਾਡਲਿੰਗ ਮੁਕਾਬਲੇ ਵੀ ਕਰਵਾਏ ਗਏ | ਵਿਦਾਇਗੀ ਸਮਾਰੋਹ ਵਿਚ ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਵਿਦਿਆਰਥੀਆਂ ਨਾਲ ਆਪਣੇ ਸਕੂਲ ਦੇ ਯਾਦਗਾਰ ਪਲ ਸਾਂਝੇ ਕੀਤੇ | ਸਟੇਜ਼ ਦੀ ਭੂਮਿਕਾ ਮੈਡਮ ਮਲਕੀਤ ਕੌਰ ਅਤੇ ਅੰਕਿਤਾ ਗੁਪਤਾ ਨੇ ਬਾਖੂਬੀ ਨਿਭਾਈ | ਇਸ ਉਪਰੰਤ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸਕੂਲ ਪਿ੍ੰਸੀਪਲ ਅਤੇ ਸਕੂਲ ਮੈਨੇਜਮੈਂਟ ਦਾ ਖੂਬਸੂਰਤ ਪਾਰਟੀ ਦਾ ਆਯੋਜਨ ਕਰਨ 'ਤੇ ਧੰਨਵਾਦ ਕੀਤਾ | ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਜ਼ਿੰਦਗੀ 'ਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਲੈਕਚਰਾਰ ਸਨੀ ਪਾਸੀ, ਸਰਬਜੀਤ ਸਿੰਘ, ਵਿਨੋਦ ਕੁਮਾਰ, ਮਨੀਸ਼ ਕੁਮਾਰ, ਮਨੋਜ ਚੱਢਾ, ਬੇਅੰਤ ਸਿੰਘ, ਕੁਲਦੀਪ ਕੌਰ, ਰਿੰਪਲ ਰਾਣੀ, ਹਰਮੀਤ ਕੌਰ, ਗੁਰਪ੍ਰੀਤ ਕੌਰ, ਨਵਜੀਤ ਸ਼ਰਮਾ, ਅਨੀਤਾ ਸ਼ਰਮਾ, ਨਰਿੰਦਰ ਕੌਰ, ਅੰਜੂ ਕੌਸ਼ਲ, ਕੁਲਵਿੰਦਰ ਕੌਰ, ਨਵਜੋਤ ਕੌਰ, ਨੇਹਾ ਸਹੋਤਾ ਆਦਿ ਹਾਜ਼ਰ ਸਨ |