22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਆਪ ਸਰਕਾਰ ਨਸ਼ਾ ਤੇ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ 'ਚ ਹੋਈ ਨਾਕਾਮ- ਦਾਖਾ/ਬਾਜਵਾ

ਅਜੀਤ ਡੈਸਕ 18-02-2026
ਕੁਹਾੜਾ, 17 ਫਰਵਰੀ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਡਰਾਮਿਆਂ ਤੋਂ ਇਲਾਵਾ ਕੁੱਝ ਨਹੀਂ ਕੀਤਾ ਜਾ ਰਿਹਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵੱਲੋਂ ਜੰਡਿਆਲੀ ਵਿਖੇ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਹੁਤ ਵਿਸ਼ਵਾਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ, ਸਰਕਾਰ ਦੇ ਲਗਭਗ ਚਾਰ ਸਾਲ ਬੀਤ ਚੁੱਕੇ ਹਨ ਪਰ ਸੂਬਾ ਸਰਕਾਰ ਨੇ ਡਰਾਮੇ ਕਰਨ ਤੋਂ ਇਲਾਵਾ ਪੰਜਾਬ ਵਿਚ ਕੁੱਝ ਨਹੀਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਰਵਨੀਤ ਸਿੰਘ ਗਿੱਲ, ਰੁਪਿੰਦਰ ਸਿੰਘ ਗਰਚਾ ਬਿਲਗਾ , ਯੂਥ ਆਗੂ ਬਲਕਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਬੱਸੀਆਂ ਵਿਖੇ ਸਾਲਾਨਾ 2 ਰੋਜ਼ਾ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ... ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਵਿੱਚ ਕਿਰਤ ਅਤੇ ਸਕਿੱਲ ਫੈਸਟ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।