16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬੁਰਕੜਾ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕਾਈ ਦਾ ਗਠਨ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਗੱਲਬਾਤ ਕਰਦੇ ਹੋਏ ਮਹਾ ਸੈਨ ਸਮਾਜ ਦੇ ਅਹੁਦੇਦਾਰ | ਤਸਵੀਰ ਗਿੱਲ <br/> 19-02-2026
ਮਲੌਦ, 18 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਪਿੰਡ ਬੁਰਕੜਾ ਵਿਚ ਕਿਸਾਨਾਂ-ਮਜ਼ਦੂਰਾਂ ਵਲੋਂ ਮਿਲ ਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਪਿੰਡ ਪੱਧਰ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਜਗਤਾਰ ਸਿੰਘ ਨੂੰ ਇਕਾਈ ਪ੍ਰਧਾਨ, ਗੁਰਸੇਵਕ ਸਿੰਘ ਨੂੰ ਮੀਤ ਪ੍ਰਧਾਨ, ਕਮਲਜੀਤ ਸਿੰਘ ਨੂੰ ਖਜਾਨਚੀ ਚੁਣਿਆ ਗਿਆ ਜਦਕਿ ਹਰਪ੍ਰੀਤ ਸਿੰਘ, ਰਾਜਦੀਪ ਸਿੰਘ, ਕਰਮਜੀਤ ਸਿੰਘ, ਕਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸਾਹਿਬਜੋਤ ਸਿੰਘ ਆਦਿ ਮੈਂਬਰ ਚੁਣੇ ਗਏ | ਇਸ ਮੌਕੇ ਜਿਲ੍ਹਾ ਸਕੱਤਰ ਕਰਮਜੀਤ ਸਿੰਘ ਅਤੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੱਖੋਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਜਥੇਬੰਦ ਹੋਣਾ ਅਤੇ ਸੰਘਰਸ਼ ਕਰਨਾ ਅਤਿ ਜ਼ਰੂਰੀ ਹੈ ਅਤੇ ਪਿੰਡ ਪੱਧਰ 'ਤੇ ਇਕਾਈਆਂ ਦਾ ਗਠਨ ਕਰਕੇ ਜਥੇਬੰਦੀ ਨੂੰ ਕੇਂਦਰ ਤੱਕ ਸੰਘਰਸ਼ ਲਈ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ ਭਰਪੂਰ ਸਿੰਘ ਤਰੀਕੇ, ਜੱਗਾ ਸਿੰਘ ਤਰੀਕੇ, ਪ੍ਰਧਾਨ ਕੁਲਵੰਤ ਸਿੰਘ ਚੋਮੋ, ਅੰਮਿ੍ਤਪਾਲ ਸਿੰਘ ਚੋਮੋ, ਸਤਿਨਾਮ ਸਿੰਘ ਚੋਮੋ, ਭੁਪਿੰਦਰ ਸਿੰਘ ਦੌਲਤਪੁਰ ਆਦਿ ਆਗੂਆਂ ਤੋਂ ਇਲਾਵਾ ਪਿੰਡ ਬੁਰਕੜਾ ਤੋਂ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ ਦਾ ਨਾਮ ਭਗਤ ਸੈਣ ਦੇ ਨਾਂਅ 'ਤੇ ਰੱਖਣ ਲਈ ਮੰਤਰੀ ਬਿੱਟੂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ ਤੀਸਰੀ ਸਾਲਾਨਾ ਪੈਦਲ ਯਾਤਰਾ ਸੈਂਕੜੇ ਭਗਤਾਂ ਨਾਲ ਰਵਾਨਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।