ਸਾਹਨੇਵਾਲ, 18 ਫਰਵਰੀ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਦੀ ਅਗਵਾਈ ਵਿਚ ਟੀ. ਈ. ਟੀ. ਸ਼ਰਤ ਲਾਜ਼ਮੀ ਕਰਨ ਦੇ ਵਿਰੋਧ ਵਿਚ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਹਿਤ ਜ਼ਿਲ੍ਹਾ ਇਕਾਈ ਲੁਧਿਆਣਾ ਦੀ ਮੀਟਿੰਗ ਕੀਤੀ ਗਈ | ਮੀਟਿੰਗ ਬਾਰੇ ਜਥੇਬੰਦੀ ਦੇ ਆਗੂਆਂ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ ਅਤੇ ਜ਼ਿਲ੍ਹਾ ਇਕਾਈ ਮੈਂਬਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਕੇ 2010 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਦੀਆਂ ਤਰੱਕੀਆਂ ਤੇ ਜਬਰੀ ਟੈੱਟ ਦੀ ਸ਼ਰਤ ਥੋਪੀ ਜਾ ਰਹੀ ਹੈ, ਜਿਸ ਕਾਰਨ ਇਸ ਫ਼ੈਸਲੇ ਤੋਂ ਪ੍ਰਭਾਵਿਤ ਹੋਣ ਵਾਲੇ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ ਵਜੋਂ ਅਧਿਆਪਕ ਵਰਗ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸੂਬਾ ਪੱਧਰੀ ਮਹਾਂ ਰੋਸ ਪ੍ਰਦਰਸ਼ਨ 22 ਫ਼ਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ | ਮੀਟਿੰਗ ਦੌਰਾਨ ਸ਼ਾਮਿਲ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਸਰਬਜੀਤ ਸਿੰਘ, ਰਣਦੀਪ ਸਿੰਘ, ਰਾਜ ਕੁਮਾਰ, ਜ਼ਿਲ੍ਹਾ ਮਹਿਲਾ ਇਕਾਈ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਸ਼ਮਾ ਸ਼ਰਮਾ, ਜਸਵੀਰ ਕੌਰ, ਸੁਪਰਜੀਤ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ, ਰਾਜੇਸ਼ ਕੁਮਾਰ ਵਲੋਂ ਸਮੂਹ ਅਧਿਆਪਕ ਵਰਗ ਨੂੰ 22 ਫ਼ਰਵਰੀ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਸੰਘਰਸ਼ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ |