16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

10 ਲੱਖ ਦੀ ਸਿਹਤ ਸਹੂਲਤ ਹਰੇਕ ਲਈ ਬੇਹੱਦ ਫ਼ਾਇਦੇਮੰਦ ਸਾਬਤ ਹੋਵੇਗੀ- ਕੌਂਸਲਰ ਪਾਲਾ ਸੋਮਲਖੇੜੀ

ਅਜੀਤ ਡੈਸਕ 19-02-2026
ਮਲੌਦ, 18 ਫ਼ਰਵਰੀ (ਸਹਾਰਨ ਮਾਜਰਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਹੜੇ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਤਾਂ ਪੂਰਿਆਂ ਕੀਤਾ ਜਾ ਰਿਹਾ ਹੀ ਹੈ | ਪ੍ਰੰਤੂ ਵਾਅਦਿਆਂ ਤੋਂ ਵਾਧੂ ਜਿਹੜੀਆਂ ਮੰਗਾਂ ਜਨਤਾ ਦੀ ਮੰਗ ਵੀ ਨਹੀਂ ਸਨ ਉਨ੍ਹਾਂ ਨੂੰ ਵੀ ਸਮੇਂ ਦੀ ਲੋੜ ਸਮਝਦਿਆਂ ਖ਼ੁਦ ਹੀ ਪੂਰਾ ਕਰਨ ਲਈ ਸੁਹਿਰਦਤਾ ਨਾਲ ਰੋਲ ਨਿਭਾਇਆ ਜਾ ਰਿਹਾ ਹੈ | ਇਹ ਦਾਅਵਾ ਆਪ ਦੇ ਸੀਨੀਅਰ ਨੇਤਾ ਅਤੇ ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨੇ ਕੀਤਾ | ਉਹ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸਮੁੱਚੇ ਪੰਜਾਬੀਆਂ ਨੂੰ ਦਿੱਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਬਾਰੇ ਖ਼ੁਸ਼ੀ ਸਾਂਝੀ ਕਰਦਿਆਂ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਹ ਸਹੂਲਤ ਹਰੇਕ ਵਰਗ ਦੇ ਮਰੀਜ਼ਾਂ ਅਤੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਲੌਦ ਦੇ ਸਾਰੇ ਵਾਰਡਾਂ ਵਿਚ ਮੁੱਖ ਮੰਤਰੀ ਸਿਹਤ ਕਾਰਡ ਬਣਾਏ ਜਾ ਰਹੇ ਹਨ |
ਪਿਛਲੀ ਖ਼ਬਰ ਸਾਲ 2003 ਤੋਂ ਵਿਆਹੀਆਂ ਬੀਬੀਆਂ ਲਈ ਵੋਟ ਵੈਰੀਫਿਕੇਸ਼ਨ ਜ਼ਰੂਰੀ-ਸਿਮਰਨਜੋਤ ਭਾਰਤੀ ਅਗਲੀ ਖ਼ਬਰ ਟੀ. ਈ. ਟੀ. ਸ਼ਰਤ ਲਾਜ਼ਮੀ ਵਿਰੁੱਧ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨੂੰ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ-ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।