ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ 2026 ਧੂਮਧਾਮ ਨਾਲ ਸ਼ੁਰੂ ਹੋਇਆ, ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ | ਇਨ੍ਹਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿਚ ਕੀਤਾ | ਇਸ ਸਮੇਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ. ਐਨ. ਐੱਸ. ਕੰਗ ਦੇ ਨਾਲ ਕੈਬਨਿਟ ਮੰਤਰੀ ਖੁੱਡੀਆਂ ਨੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਸਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸਕ ਅਤੇ ਰਵਾਇਤੀ ਪੇਂਡੂ ਜੜ੍ਹਾਂ ਨਾਲ ਮਜ਼ਬੂਤ ਸਬੰਧ ਰੱਖਦੀਆਂ ਹਨ |