16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਹਿਰ ਕਿਨਾਰੇ ਜੰਗਲੀ ਇਲਾਕੇ 'ਚੋਂ 13 ਦਿਨਾਂ ਬਾਅਦ ਨੌਜਵਾਨ ਦੀ ਲਾਸ਼ ਮਿਲੀ-ਪੁਲਿਸ ਮਾਮਲੇ ਦੀ ਜਾਂਚ ਕਰਨ ਵਿਚ ਜੁਟੀ

ਅਜੀਤ ਡੈਸਕ 19-02-2026
ਮਾਛੀਵਾੜਾ ਸਾਹਿਬ, 18 ਫਰਵਰੀ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਮਾਛੀਵਾੜਾ ਨੇੜੇ ਸਰਹਿੰਦ ਨਹਿਰ ਜੰਗਲੀ ਖੇਤਰ ਵਿਚੋਂ 13 ਦਿਨਾਂ ਤੋਂ ਲਾਪਤਾ ਸਮਰਾਲਾ ਦਾ ਨਿਵਾਸੀ ਨੌਜਵਾਨ ਕਰਨਵੀਰ ਸਿੰਘ ਦੀ ਲਾਸ਼ ਮਿਲੀ | ਜਾਣਕਾਰੀ ਅਨੁਸਾਰ ਨੌਜਵਾਨ ਦੀ ਮਾਤਾ ਅੰਮਿ੍ਤਪਾਲ ਕੌਰ ਵਲੋਂ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦਾ ਪੁੱਤਰ ਕਰਨਵੀਰ ਸਿੰਘ ਬੀਤੀ 5 ਫਰਵਰੀ ਤੋਂ ਗੁੰਮ ਹੋ ਗਿਆ ਹੈ | ਗੁੰਮਸ਼ੁਦਗੀ ਰਿਪੋਰਟ ਦਰਜ ਕਰਨ ਤੋਂ ਬਾਅਦ ਨੌਜਵਾਨ ਦੀ ਭਾਲ ਜਾਰੀ ਸੀ | ਮੋਬਾਇਲ ਦੀਆਂ ਲੋਕੇਸ਼ਨਾਂ ਅਤੇ ਸੀ. ਸੀ. ਟੀ. ਵੀ. ਫੁਟੇਜ ਤੋਂ ਪਤਾ ਲੱਗਾ ਕਿ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਖਮਾਣੋ ਗਿਆ ਸੀ ਜਿਸ ਤੋਂ ਬਾਅਦ ਲਾਪਤਾ ਹੋ ਗਿਆ | ਪਰਿਵਾਰਕ ਮੈਂਬਰਾਂ ਅਨੁਸਾਰ ਨਸ਼ਾ ਕਰਨ ਦਾ ਆਦੀ ਸੀ ਜੋ 1 ਸਾਲ ਨਸ਼ਾ ਛਡਾਓ ਕੇਂਦਰ ਵਿਚ ਵੀ ਦਾਖਲ ਰਿਹਾ ਜੋ ਕੁੱਝ ਦਿਨ ਪਹਿਲਾਂ ਹੀ ਬਾਹਰ ਆਇਆ ਸੀ | ਪਰਿਵਾਰ ਤੇ ਪੁਲਿਸ ਵਲੋਂ ਜਦੋਂ ਉਸ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇੱਕ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਮੌਤ ਹੋ ਗਈ, ਜਿਸ ਕਾਰਨ ਉਸ ਦੀ ਲਾਸ਼ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ਵਿਚ ਸੁੱਟ ਦਿੱਤੀ ਹੈ | ਪਰਿਵਾਰਕ ਮੈਂਬਰ 2 ਦਿਨ ਤੋਂ ਲਾਸ਼ ਦੀ ਤਲਾਸ਼ ਕਰ ਰਹੇ ਸਨ ਕਿ ਅੱਜ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਜੰਗਲੀ ਖੇਤਰ 'ਚੋਂ ਬਹੁਤ ਬਦਬੂ ਆ ਰਹੀ ਹੈ ਅਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ | ਪੁਲਿਸ ਤੇ ਪਰਿਵਾਰਕ ਮੈਂਬਰ ਜਦੋਂ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਇਹ ਲਾਸ਼ ਕਰਨਵੀਰ ਸਿੰਘ ਦੀ ਸੀ ਜੋ ਕਿ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਸੀ | ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ | ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਨੌਜਵਾਨ ਕਰਨਵੀਰ ਸਿੰਘ ਨੂੰ ਕਤਲ ਕੀਤਾ ਗਿਆ ਹੈ ਜਾਂ ਉਸ ਨੂੰ ਨਸ਼ੇ ਦੀ ਓਵਰਡੋਜ ਦੇ ਕੇ ਮਾਰਿਆ ਗਿਆ ਹੈ | ਇਸ ਲਈ ਪੁਲਿਸ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਥਾਣਾ ਮੁਖੀ ਸਮਰਾਲਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਤਲ ਦਾ ਅਸਲ ਕਾਰਣ ਕੀ ਹੈ |
ਪਿਛਲੀ ਖ਼ਬਰ ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ ਦਾ ਦੂਸਰਾ ਦਿਨ ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਤੇ ਵਿਧਾਇਕ ਸੰਗੋਵਾਲ ਵਲੋਂ ਪੇਂਡੂ ਉਲੰਪਿਕਸ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।