16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨਾਂ-ਮਜਦੂਰਾਂ ਤੇ ਢਾਹੇ ਜਬਰ ਦੀ ਕਿਸਾਨ ਆਗੂਆਂ ਕੀਤੀ ਨਿਖੇਧੀ

ਅਜੀਤ ਡੈਸਕ 19-02-2026
ਮਲੌਦ, 18 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼ਾਂਤਮਈ ਇੱਕ ਰੋਜ਼ਾ ਧਰਨਾ ਲਗਾਉਣ ਜਾ ਰਹੇ ਕਿਸਾਨਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਕੇ ਬਠਿੰਡੇ ਜਾ ਰਹੇ ਕਿਸਾਨਾਂ ਨੂੰ ਰਸਤਿਆਂ 'ਚ ਰੋਕ ਕੇ ਜਬਰ ਕਰਨਾ ਪੰਜਾਬ ਸਰਕਾਰ ਦਾ ਬੌਖਲਾਹਟ ਭਰਿਆ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਵਿੱਤ ਸਕੱਤਰ ਮਾ: ਰਾਜਿੰਦਰ ਸਿੰਘ ਸਿਆੜ ਤੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ ਨੇ ਕਰਦਿਆਂ ਕਿਹਾ ਕਿ 6 ਫਰਵਰੀ ਨੂੰ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਬਠਿੰਡਾ ਪ੍ਰਸ਼ਾਸਨ ਨੇ ਤਿੰਨ ਦਿਨ ਦਾ ਸਮਾਂ ਆਗੂਆਂ ਦੀ ਰਿਹਾਈ ਲਈ ਮੰਗਿਆ ਸੀ ਪਰ ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਨੂੰ 14 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ | ਉਨ੍ਹਾਂ ਕਿਹਾ ਕਿ ਇੱਕ ਦਿਨ ਦਾ ਸ਼ਾਂਤਮਈ ਧਰਨਾ ਦੇਣ ਦਾ ਪ੍ਰੋਗਰਾਮ ਐਲਾਨ ਕੀਤਾ ਸੀ ਪਰ ਪੁਲਿਸ ਬਲ ਲਗਾ ਕੇ ਲਾਠੀਚਾਰਜ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਅਖੀਰ ਕਿਰਤੀ ਲੋਕਾਂ ਦੇ ਸੰਘਰਸ਼ ਦੀ ਜਿੱਤ ਹੋਈ ਕਿਉਂਕਿ ਗਿ੍ਫ਼ਤਾਰ ਕਰਕੇ ਜੇਲ੍ਹ ਭੇਜੇ ਦੋ ਕਿਸਾਨਾਂ ਦੀ ਜ਼ਮਾਨਤ ਮਨਜ਼ੂਰ ਹੋਈ | ਇਸ ਮੌਕੇ ਬਲਾਕ ਮਲੌਦ ਦੇ ਪ੍ਰਧਾਨ ਦਵਿੰਦਰ ਸਿੰਘ ਸਿਰਥਲਾ, ਹਾਕਮ ਸਿੰਘ ਜਰਗੜੀ, ਸਕੱਤਰ ਨਾਜਰ ਸਿੰਘ ਸਿਆੜ, ਲਖਵਿੰਦਰ ਸਿੰਘ ਲਾਡੀ, ਪਰਮਵੀਰ ਸਿੰਘ ਘਲੋਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸਿੱਧ ਉਦਯੋਗਪਤੀ ਸਿੰਗਲਾ ਭਰਾਵਾਂ ਨੂੰ ਲੰਡਨ ਵਿਖੇ ਭਾਰਤ ਦੇ ਡਿਪਟੀ ਹਾਈ ਕਮਿਸ਼ਨ ਕਾਰਤਿਕ ਪਾਂਡੇ ਵਲੋਂ ਸਨਮਾਨ ਅਗਲੀ ਖ਼ਬਰ ਕਿਸਾਨ ਜਾਗਿ੍ਤੀ ਯਾਤਰਾ ਦਾ ਅਸ਼ੋਕ ਨਗਰ ਮੱਧ ਪ੍ਰਦੇਸ਼ 'ਚ ਹੋਵੇਗਾ ਭਰਵਾਂ ਸਵਾਗਤ-ਸੇਖੋਂ/ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।