28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਬਚਾਓ' ਮੁਹਿੰਮ ਤਹਿਤ ਸਮਰਾਲਾ ਵਿਖੇ ਵਿਸ਼ਾਲ ਰੈਲੀ ਪਹਿਲੀ ਨੂੰ

ਅਜੀਤ ਡੈਸਕ 20-02-2026

• ਸੂਬੇ ਦੇ ਲੋਕ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣ ਲਈ ਤਿਆਰ-ਪਰਮਜੀਤ ਸਿੰਘ ਢਿੱਲੋਂ
ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਭਰੋਸੇਮੰਦ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋਕਾਂ ਦੀ ਬਾਂਹ ਫੜੀ ਅਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਤੋਰਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਨੇ ਹੇਡੋਂ ਬੇਟ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ 'ਚ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ ਸੁਖਬੀਰ ਲਿਆਓ' ਸਲੋਗਨ ਤਹਿਤ 40 ਰੈਲੀਆਂ ਦੀ ਲੜੀ ਵਿਚ ਸਮਰਾਲਾ ਵਿਖੇ 1 ਮਾਰਚ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜੋ ਹੁਣ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਹਤਾਸ਼ ਹੋ ਚੁੱਕੇ ਹਨ, ਜਿਸ ਦੇ ਰਾਜ 'ਚ ਸਿੱਖਿਆ ਦਾ ਮੰਦਾ ਹਾਲ ਹੋ ਗਿਆ ਹੈ, ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਡਗਮਗਾ ਗਈ ਹੈ | ਇਸ ਲਈ ਪੰਜਾਬ ਦੇ ਲੋਕ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਮੰਗ ਕਰ ਰਹੇ, ਜਿਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀ ਮਨਸਾ ਨਾਲ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਮਰਾਲਾ ਵਿਖੇ 1 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਵਿਚ ਵੀ ਸਮਰਾਲਾ ਹਲਕੇ ਦੇ ਲੋਕ ਵੱਡੀ ਗਿਣਤੀ 'ਚ ਪੁੱਜਣਗੇ |

ਪਿਛਲੀ ਖ਼ਬਰ ਕੈਨੇਡਾ ਵਿਚ ਪੀ. ਆਰ. ਦੀ ਆਸ ਵਿਚ ਬੈਠੇ ਨੌਜਵਾਨਾਂ ਦੇ ਮਾਪੇ ਨਿਰਾਸ਼ ਨਾ ਹੋਣ- ਐਮ. ਪੀ. ਗਿੱਲ, ਹੱਲਣ ਅਗਲੀ ਖ਼ਬਰ ਮੋਗਾ ਦੀ ਰੈਲੀ ਨੇ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।